ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਿਜਲੀ ਕੱਟਾਂ ਕਾਰਨ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 03-07-2026

ਰਾਮਪੁਰਾ ਫੂਲ, 2 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬਿਜਲੀ ਵਿਭਾਗ ਦੇ ਵਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ਤੋਂ ਬਿਨ੍ਹਾਂ ਸੁੱਕ ਰਹੀਂ ਹੈ। ਇਸ ਦੇ ਸੰਬੰਧੀ ਬੀ.ਜੇ.ਪੀ. ਦੇ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਬਰਾੜ ਨੇ ਪ੍ਰੈਸ ਕਾਨਫ਼ਰੰਸ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆਂ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਰੋਪਾਈ ਦੇ ਮਹੱਤਵਪੂਰਨ ਦੌਰ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਕਈ ਇਲਾਕਿਆਂ ਵਿਚ ਕਿਸਾਨਾਂ ਨੂੰ ਚਾਰ ਘੰਟੇ ਵੀ ਬਿਜਲੀ ਨਹੀਂ ਮਿਲ ਰਹੀ ਅਤੇ ਵਾਰ-ਵਾਰ ਕੱਟਾਂ ਕਾਰਨ ਝੋਨੇ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਬਿਜਲੀ ਦੀ ਕਮੀ ਕਾਰਨ ਕਈ ਕਿਸਾਨ ਡੀਜ਼ਲ ਇੰਜਨ ਵਰਤਣ ਲਈ ਮਜਬੂਰ ਹਨ, ਜਿਸ ਨਾਲ ਖਰਚ ਵੱਧ ਰਿਹਾ ਹੈ ਅਤੇ ਇਸ ਦਾ ਉਤਪਾਦਨ ‘ਤੇ ਵੀ ਅਸਰ ਪੈ ਸਕਦਾ ਹੈ। ਮੇਜਰ ਸਿੰਘ ਬਰਾੜ ਨੇ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਤੁਰੰਤ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਦਾ ਰੋਸ ਵਧੇਗਾ ਅਤੇ ਇਸ ਲਈ ਸਰਕਾਰ ਅਤੇ ਬਿਜਲੀ ਵਿਭਾਗ ਜ਼ਿੰਮੇਵਾਰ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਚੰਦਨ ਕਾਂਤ ਕਾਲਾ ਜ਼ਿਲ੍ਹਾ ਜਨਰਲ ਸੈਕਟਰੀ, ਕਰਮਪਾਲ ਸਿੰਘ ਜਨਰਲ ਸੈਕਟਰੀ, ਓ.ਬੀ.ਸੀ. ਮੋਰਚਾ ਦੇ ਬੂਟਾ ਸਿੰਘ ਮੌੜ, ਯੁਵਾ ਮੋਰਚਾ ਦੇ ਜਸਪ੍ਰੀਤ ਸਿੰਘ, ਐਸ.ਸੀ. ਮੋਰਚਾ ਦੇ ਸਵਰਨ ਸਿੰਘ, ਮਹਿਲਾ ਮੋਰਚਾ ਦੇ ਸੁਖਵਿੰਦਰ ਕੌਰ ਸਰਾਂ ਅਤੇ ਪੰਜਾਬ ਦੇ ਸਾਬਕਾ ਮੈਂਬਰ ਸਤਪਾਲ ਸਿੰਘ ਭੂੰਦੜ, ਡੈਵਿਡ ਬੂਨ ਜ਼ਿਲ੍ਹਾ ਕੋ ਕਨਵੀਨਰ ਸੋਸ਼ਲ ਮੀਡੀਆ ਇੰਚਾਰਜ ਅਤੇ ਰਤਨ ਸ਼ਰਮਾ ਮਲੂਕਾ ਜ਼ਿਲ੍ਹਾ ਮੀਡੀਆ ਇੰਚਾਰਜ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਅਵਤਾਰ ਗੋਨਿਆਣਾ ਵਲੋਂ ’ਜੀ ਰਾਮ ਜੀ’ ਕਾਨੂੰਨ ਦਾ ਵਿਰੋਧ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ‘ਜੀ ਰਾਮ ਜੀ’ ਖਿਲਾਫ਼ ਸੂਬਾ ਪੱਧਰੀ ਕਨਵੈੱਨਸ਼ਨ ਦਾ ਐਲਾਨ
Ad Position 24
No active advertisement