02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਐਚ. ਐਮ. ਈ. ਐਲ. ਅਧਿਕਾਰੀਆਂ ਨੇ ਪਿੰਡ ਸੇਖੂ ਵਿਚ ਕੀਤਾ ਕਮਿਊਨਿਟੀ ਦੌਰਾ

Ad Position 21
No active advertisement
ਅਜੀਤ ਡੈਸਕ 04-07-2026
ਰਾਮਾਂ ਮੰਡੀ, 3 ਜੁਲਾਈ (ਤਰਸੇਮ ਸਿੰਗਲਾ)- ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਤਹਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਐਚ.ਐਮ.ਈ.ਐਲ. ਦੇ ਅਧਿਕਾਰੀਆਂ ਦੀ ਟੀਮ ਨੇ ਅੱਜ ਪਿੰਡ ਸੇਖੂ ਦਾ ਕਮਿਊਨਿਟੀ ਦੌਰਾ ਕਰਦਿਆਂ ਪਿੰਡ ਦੇ ਵਿਕਾਸ, ਸਿੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਨਾਲ ਜੁੜੇ ਮੁੱਦਿਆਂ ‘ਤੇ ਪਿੰਡ ਵਾਸੀਆਂ ਨਾਲ ਵਿਸਥਾਰ-ਪੂਰਵਕ ਸੰਵਾਦ ਕੀਤਾ। ਦੌਰੇ ਦੌਰਾਨ ਐਚ.ਐਮ.ਈ.ਐਲ. ਦੀ ਟੀਮ ਨੇ ਪਿੰਡ ਦੇ ਸਰਪੰਚ ਨਿਰਮਲ ਸਿੰਘ ਮੇਘਵਾਲ ਨਾਲ ਮੁਲਾਕਾਤ ਕਰਕੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ, ਭਵਿੱਖ ਦੀਆਂ ਲੋੜਾਂ ਅਤੇ ਸਮਾਜ ਭਲਾਈ ਨਾਲ ਸਬੰਧਿਤ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਟੀਮ ਨੇ ਭਰੋਸਾ ਦਿਵਾਇਆ ਕਿ ਐਚ.ਐਮ.ਈ.ਐਲ. ਭਵਿੱਖ ਵਿਚ ਵੀ ਸਥਾਨਕ ਭਾਈਚਾਰੇ ਨਾਲ ਮਿਲ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੀ ਰਹੇਗੀ। ਇਸ ਮੌਕੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨਾਲ ਵੀ ਉਨ੍ਹਾਂ ਵਲੋਂ ਮੁਲਾਕਾਤ ਕੀਤੀ ਗਈ। ਟੀਮ ਨੇ ਉਨ੍ਹਾਂ ਦੇ ਸਵੈ-ਰੋਜ਼ਗਾਰ, ਆਰਥਿਕ ਸਸ਼ਕਤੀਕਰਨ ਅਤੇ ਆਤਮਨਿਰਭਰਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਉਪਰੰਤ ਟੀਮ ਨੇ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਰੂਬਰੂ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਗੁਣਵੱਤਾ ਵਾਲੀ ਸਿੱਖਿਆ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਨਾਲ ਹੀ ਸਕੂਲ ਦੀਆਂ ਉਪਲਬਧੀਆਂ, ਲੋੜਾਂ ਅਤੇ ਸਿੱਖਿਆ ਦੇ ਮਾਹੌਲ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਐਚ.ਐਮ.ਈ.ਐਲ. ਦੇ ਨੁਮਾਇੰਦਿਆਂ ਨੇ ਕਿਹਾ ਕਿ ਕੰਪਨੀ ਦੀ ਪਹਿਲ ਸਿਰਫ਼ ਉਦਯੋਗਿਕ ਵਿਕਾਸ ਤੱਕ ਸੀਮਿਤ ਨਹੀਂ, ਸਗੋਂ ਸਿੱਖਿਆ, ਮਹਿਲਾ ਸਸ਼ਕਤੀਕਰਨ, ਸਿਹਤ, ਵਾਤਾਵਰਨ ਅਤੇ ਸਮਾਜਿਕ ਵਿਕਾਸ ਦੇ ਖੇਤਰਾਂ ਵਿਚ ਵੀ ਸਥਾਨਕ ਭਾਈਚਾਰੇ ਨਾਲ ਮਿਲ ਕੇ ਕੰਮ ਕਰਨਾ ਹੈ। ਅਜਿਹੇ ਕਮਿਊਨਿਟੀ ਦੌਰੇ ਆਪਸੀ ਭਰੋਸੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਕਾਸ ਦੀਆਂ ਲੋੜਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ, ਪੰਚ ਭੋਲਾ ਸਿੰਘ, ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਭਾਊ, ਹਰਪ੍ਰੀਤ ਸਿੰਘ (ਹਲਕਾ ਕੋਆਰਡੀਨੇਟਰ, ਨਸ਼ਾ ਮੁਕਤੀ ਮੋਰਚਾ) ਸਮੇਤ ਐਚ.ਐਮ.ਈ.ਐਲ. ਦੀ ਟੀਮ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੋਹਾ ’ਚ ਪਏ ਪਹਿਲੇ ਮੀਂਹ ਨੇ ਨਵੀਂ ਨਗਰ ਪੰਚਾਇਤ ਦਾ ਕੀਤਾ ਸਵਾਗਤ ਸੀਵਰੇਜ ਅਤੇ ਪੀਣ ਵਾਲੇ ਪਾਣੀ ਦਾ ਮਾਮਲਾ ਬਣਿਆ ਚਰਚਾ ਅਗਲੀ ਖ਼ਬਰ ਸਟਾਰ ਪਲੱਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਐੱਸ. ਓ. ਐੱਫ. ਇੰਟਰਨੈਸ਼ਨਲ ਮੈਥ ਓਲੰਪੀਅਡ ਵਿਚ ਜਿੱਤੇ ਸਿਲਵਰ ਮੈਡਲ
Ad Position 24
No active advertisement