03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਵਿਚ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਕੌਂਸਲਰ ਸ਼ਿਵਾਨੀ ਗੋਇਲ

Ad Position 21
No active advertisement
ਅਜੀਤ ਡੈਸਕ 04-07-2026
ਰਾਮਾਂ ਮੰਡੀ, 3 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਵਿਚ 2027 ਵਿਚ ਆਮ ਆਦਮੀ ਪਾਰਟੀ ਦੀ ਦੁਆਰਾ ਸਰਕਾਰ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਰਾਮਾਂ ਮੰਡੀ ਤੋਂ ਕੌਂਸਲਰ ਸ਼ਿਵਾਨੀ ਗੋਇਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ਼ਿਵਾਨੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਪੂਰੇ ਵਾਅਦੇ ਕੀਤੇ ਹਨ। ਜਿਵੇਂ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਦੇ ਬਿੱਲ ਮੁਆਫ਼, ਹਰ ਪਰਿਵਾਰ ਨੂੰ 10-10 ਲੱਖ ਤੱਕ ਦਾ ਮੁਫ਼ਤ ਇਲਾਜ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਮਹਿਲਾ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਸਨਮਾਨ ਰਾਸ਼ੀ ਸ਼ੁਰੂ ਕਰ ਦਿੱਤੀ ਹੈ। ਕੌਂਸਲਰ ਸ਼ਿਵਾਨੀ ਗੋਇਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗਾਂ ਲਈ ਤੀਰਥ ਯਾਤਰਾ ਸ਼ੁਰੂ ਕਰਕੇ ਇਕ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਖੋਲੇ ਗਏ ਹਨ ਜਿਥੇ ਲੋਕਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ ਅਤੇ ਦਵਾਈਆਂ ਤੋਂ ਇਲਾਵਾ ਮੁਫ਼ਤ ਟੈੱਸਟ ਵੀ ਕੀਤੇ ਜਾ ਰਹੇ ਹਨ। ਕੌਂਸਲਰ ਸ਼ਿਵਾਨੀ ਗੋਇਲ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿੱਪ ਪੰਜਾਬ ਸਰਕਾਰ ਵਲੋਂ ਹਲਕੇ ਵਿਚ ਵਿਕਾਸ ਦੇ ਕੰਮ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਰਾਈਟ ਮਾਈਂਡਜ਼ ਪੰਜਾਬ-2026 ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵਲੋਂ ਵਿਦਿਆਰਥੀਆਂ ਨਾਲ ਸਿੱਧ... ਅਗਲੀ ਖ਼ਬਰ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24
No active advertisement