ਬਠਿੰਡਾ, 4 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸੰਤਪੁਰਾ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ ਐਬੂਲੈਂਸ ਟੀਮ ਸਮੇਤ ਪਹੁੰਚੇ। ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ । ਜ਼ਖਮੀ ਮੋਟਰ ਸਾਈਕਲ ਸਵਾਰ ਸ਼ੰਭੂ ਵਾਸੀ ਉੜੀਆ ਕਲੋਨੀ ਦਾ ਰਹਿਣ ਵਾਲਾ ਹੈ।