02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪ੍ਰਵਾਸੀ ਨੇ ਛੱਤ ’ਚ ਲੱਗੀ ਪੱਖ਼ੇ ਵਾਲੀ ਕੁੰਡੀ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 05-07-2026
ਬਠਿੰਡਾ, 4 ਜੁਲਾਈ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਬੀਬੀਵਾਲਾ ਰੋਡ ‘ਤੇ ਸਥਿਤ ਬਾਬਾ ਫ਼ਰੀਦ ਨਗਰ ਦੇ ਇਕ ਕੁਆਰਟਰ ਵਿਚ ਕਿਰਾਏ ‘ਤੇ ਰਹਿਣ ਵਾਲੇ ਇਕ ਪ੍ਰਵਾਸੀ (ਵਿਅਕਤੀ) ਨੇ ਘਰ ਦੀ ਛੱਤ ‘ਚ ਲੱਗੀ ਪੱਖੇ ਦੀ ਕੁੰਡੀ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਬਾਰੇ ਜਾਣਕਾਰੀ ਮਿਲਣ ‘ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਅੰਸ਼ ਮਹਿਤਾ, ਸਾਹਿਬ ਸਿੰਘ, ਅਤੁਲ ਜੈਨ ਅਤੇ ਭਾਵੀਸ਼ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਇਸ ਮੌਕੇ ਕੈਂਟ ਥਾਣੇ ਦੀ ਪੁਲਿਸ ਟੀਮ ਵੀ ਘਟਨਾ ਸਥਾਨ ‘ਤੇ ਮੌਜੂਦ ਸੀ। ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਦੀ ਪਹਿਚਾਣ ਅਮਰਜੀਤ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਭਵਾਨੀਪੁਰ (ਬਿਹਾਰ) ਦਾ ਰਹਿਣ ਵਾਲਾ ਸੀ। ਸੰਸਥਾ ਦੇ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸੁੱਖ ਸਾਗਰ ਸਾਹਿਬ ਬਾਲਿਆਂਵਾਲੀ ਵਿਖੇ ਗੁਰਬਾਣੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੜਕ ਦੁਰਘਟਨਾ ’ਚ ਇਕ ਵਿਅਕਤੀ ਜ਼ਖ਼ਮੀ
Ad Position 24
No active advertisement