03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਦਿਵਿਆਂਗਜ਼ਨ ਵਰਗ ਲਈ ਮਿਲਣ ਵਾਲੀਆਂ ਸਹੂਲਤਾਂ ਨੂੰ ਬਣਾਇਆ ਜਾਵੇ ਯਕੀਨੀ : ਸਹਾਇਕ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 05-07-2026
ਬਠਿੰਡਾ, 4 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸਾਂ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਵਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਅਤੇ ਦਿਵਿਆਂਗ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨਾਲ ਸਬੰਧਿਤ ਐਕਟ-2016 ਸਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦਿਵਿਆਂਗ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਬੱਸ ਸਟੈਂਡਾਂ ਵਿਚ ਵੀਲ੍ਹਚੇਅਰ ਲਈ ਢੱੁਕਵੇਂ ਰੈਂਪ ਬਣਾਏ ਜਾਣ ਤਾਂ ਜੋ ਇਕ ਬੱਸ ਤੋਂ ਦੂਜੀ ਬੱਸ ਵਿਚ ਜਾਣਾ ਆਸਾਨ ਹੋਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਨੇ ਆਵਾਜਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਬੰਧਿਤ ਐਕਟ-2016 ਬਾਰੇ ਜਾਗਰੂਕ ਕਰਨ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਬੱਸਾਂ ਵਿਚ ਸਫ਼ਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਫ਼ ਵਲੋਂ ਦਿਵਿਆਂਗ ਵਰਗ ਦੇ ਲੋਕ ਜਦੋਂ ਉਨ੍ਹਾਂ ਦੇ ਦਫ਼ਤਰ ਆਪਣੇ ਕੰਮਾਂ ਲਈ ਆਉਂਦੇ ਹਨ ਤਾਂ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਐਕਟ ਮਾਰਗ ਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਤੇ ਹੋਰ ਲੋੜੀਂਦੀ ਸਹਾਇਤਾ ਤੇ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਲੱਖਾ ਸਿੰਘ ਸੰਘਰ, ਰਾਸ਼ਟਰੀ ਵਿਕਲਾਂਗ (ਦਿਵਿਆਂਗਜ਼ਨ), ਪ੍ਰਧਾਨ ਰਣਧੀਰ ਸਿੰਘ, ਸੰਯੁਕਤ ਦਿਵਿਆਂਗ ਮੋਰਚਾ, ਪੰਜਾਬ ਅਤੇ ਫ਼ਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਤੋਂ ਇਲਾਵਾ ਨਗਰ ਨਿਗਮ, ਸਿੱਖਿਆ ਵਿਭਾਗ, ਰੋਜ਼ਗਾਰ ਦਫਤਰ, ਸਿਹਤ ਵਿਭਾਗ, ਐਸ.ਸੀ.ਕਾਰਪੋਰੇਸ਼ਨ, ਨੈਸ਼ਨਲ ਹਾਈਵੇਅ ਅਥਾਰਟੀ, ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸੇਵਾ ਕੇਂਦਰ, ਅਲੀਮਕੋ ਆਦਿ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਬੋਰਡ ਆਫ਼ ਜੈਨੇਟਿਕ ਕਾਊਂਸਲਿੰਗ ਇੰਡੀਆ ਦੇ 11ਵੇਂ ਅੰਤਰਰਾਸ਼ਟਰੀ ਸਾਲਾਨਾ ਸੰਮੇਲਨ ਸ਼ੁਰੂ ਅਗਲੀ ਖ਼ਬਰ ‘ਸੀ.ਸੀ.ਸੀ.ਟੀ. ਕੈਮਰੇ ਲਗਾ ਕੇ ਲੋਕਾਂ ਦੀ ਨਿੱਜਤਾ ਕੈਦ ਕਰਨ ਵਾਲਾ ਗ੍ਰਿਫ਼ਤਾਰ
Ad Position 24
No active advertisement