ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰਮੀਤ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸੜਕੀ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-07-2026

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬੀਤੇ ਦਿਨੀਂ ਕਤਲ ਕੀਤੀ ਗਈ ਪਿੰਡ ਜੱਸੀ ਬਾਗਵਾਲੀ ਦੀ ਰਹਿਣ ਵਾਲੀ ਗੁਰਮੀਤ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਧਿਰਾਂ ਵਲੋਂ ਸਥਾਨਕ ਭਗਵਾਨ ਵਾਲਮੀਕ ਚੌਕ ‘ਚ ਰੋਸ ਧਰਨਾ ਲਗਾ ਕੇ ਸੜਕੀ ਆਵਾਜਾਈ ਠੱਪ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਮ੍ਰਿਤਕਾ ਦੀ ਮਾਤਾ ਰਾਣੀ ਕੌਰ ਅਤੇ ਭਰਾ ਕਰਨੈਲ ਸਿੰਘ ਗੱਬਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਗੁਰਮੀਤ ਕੌਰ ਦਾ ਉਸ ਦੇ ਪਤੀ ਤੇ ਉਸ ਦੇ ਸਾਥੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਸਬੰਧੀ ਉਹ ਅੱਜ ਥਾਣਾ ਸੰਗਤ ਦੇ ਮੁਖੀ ਨੂੰ ਇਨਸਾਫ਼ ਖ਼ਾਤਰ ਮਿਲਣ ਗਏ ਸਨ ਪਰ ਉਨ੍ਹਾਂ ਨੇ ਸਾਡੇ ਨਾਲ ਵਤੀਰਾ ਚੰਗਾ ਨਹੀਂ ਕੀਤਾ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਇਨਸਾਫ਼ ਖ਼ਾਤਰ ਜਥੇਬੰਦੀਆਂ ਦਾ ਸਾਥ ਲੈ ਕੇ ਸੜਕ ‘ਚ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ।ਰਾਣੀ ਕੌਰ ਨੇ ਦੋਸ਼ ਲਗਾਏ ਕਿ ਕਰੀਬ 15 ਦਿਨ ਪਹਿਲਾਂ ਉਸ ਨੇ ਆਪਣੀ ਧੀ ਨੂੰ ਨਾਲ ਲੈ ਕੇ ਉਸ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਡੀ.ਐਸ.ਪੀ.(ਦਿਹਾਤੀ) ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜੇਕਰ ਸ਼ਿਕਾਇਤ ‘ਤੇ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਉਸ ਦੀ ਧੀ ਦੀ ਜਾਨ ਬਚ ਸਕਦੀ ਸੀ। ਉਨ੍ਹਾਂ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਧਰਨੇ ‘ਚ ਪੁੱਜੇ ਡੀ.ਐਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਸਾਰੇ ਦੋਸ਼ੀ ਛੇਤੀ ਫੜਨ ਦਾ ਭਰੋਸਾ ਦਿੱਤਾ, ਜਿਸ ਬਾਅਦ ਆਗੂਆਂ ਅਤੇ ਪਰਿਵਾਰ ਨੇ 7 ਜੁਲਾਈ ਤੱਕ ਧਰਨਾ ਮੁਲਤਵੀਂ ਕਰਦਿਆਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਥਿਤ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤੱਕ ਮ੍ਰਿਤਕਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪੀੜਤ ਪਰਿਵਾਰ ਦਾ ਸਾਥ ਦੇਣ ਪੁੱਜੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ, ਭਾਜਪਾ ਆਗੂ ਸੁਖਪਾਲ ਸਿੰਘ ਸਰਾਂ, ਅਕਾਲੀ ਆਗੂ ਜਗਦੀਪ ਸਿੰਘ ਗਹਿਰੀ, ਸਾਬਕਾ ਚੇਅਰਮੈਨ ਮੋਹਣ ਲਾਲ ਝੂੰਬਾ, ਕਾਂਗਰਸੀ ਆਗੂ ਨਰੇਸ਼ ਗਰਗ, ਸਾਬਕਾ ਕੌਂਸਲਰ ਮਨਜੀਤ ਸਿੰਘ ਲਹਿਰਾ, ਸ਼ਿਵ ਸੈਨਾ ਆਗੂ ਸੁਸ਼ੀਲ ਕੁਮਾਰ ਆਦਿ ਨੇ ਕਿਹਾ ਕਿ 7 ਜੁਲਾਈ ਤੱਕ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਮੁੜ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਬਣਾਇਆ ਨਵਾਂ ਕਾਨੂੰਨ ਸੰਗਤਾਂ ਨੂੰ ਸਿੱਖੀ ਤੋਂ ਦੂਰ ਕਰੇਗਾ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਗਿ੍ਫ਼ਤਾਰ
Ad Position 24
No active advertisement