ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕੋਟਫੱਤਾ ’ਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 06-07-2026

ਕੋਟਫੱਤਾ, 3 ਜੁਲਾਈ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਵਿਖੇ ਆਮ ਆਦਮੀ ਪਾਰਟੀ ਦੇ ਕਿਸਾਨ-ਵਿੰਗ ਦੇ ਸੂਬਾ-ਸਕੱਤਰ ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਬਠਿੰਡਾ ਵਲੋਂ ਪੰਜਾਬ ਸਰਕਾਰ ਵਲੋਂ ਆਈਆਂ ਰਾਸ਼ਨ ਕਿੱਟਾਂ ਲਾਭਪਾਤਰੀ ਪਰਿਵਾਰਾਂ ਨੂੰ ਵੰਡੀਆਂ ਗਈਆਂ। ਇਸ ਮੌਕੇ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਪੰਜਾਬ ਸਰਕਾਰ ਨੇ ਹਰ ਵਰਗ ਪ੍ਰਤੀ ਜੋ ਵੀ ਵਾਅਦੇ ਕੀਤੇ ਸਨ ਸਭ ਪੂਰੇ ਕਰ ਦਿੱਤੇ ਹਨ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਦੁਬਾਰਾ ਭਗਵੰਤ ਸਿੰਘ ਮਾਨ ਨੂੰ ਮੁੱਖ-ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਵੋਟਰਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਲਗਭਗ 40 ਲੱਖ ਲੋੜਵੰਦ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਮੁਫ਼ਤ ਰਾਸ਼ਨ ਕਿੱਟਾਂ ਦਿੱਤੀਆਂ ਜਾਂਦੀਆਂ ਹਨ, ਜਿਸ ਵਿਚ ਕਣਕ ਦੇ ਨਾਲ-ਨਾਲ ਰੋਜ਼ਾਨਾ ਵਰਤੋਂ ਦਾ ਰਸੋਈ ਦਾ ਸਾਮਾਨ ਸ਼ਾਮਿਲ ਹੁੰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ ਅਗਲੀ ਖ਼ਬਰ ਪੰਜਾਬ ਸਰਕਾਰ ਪਾਸੋਂ ਘਰੇਲੂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਮੰਗ
Ad Position 24
No active advertisement