ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

Ad Position 21
No active advertisement
ਅਜੀਤ ਡੈਸਕ 06-07-2026

 ਰਾਮਾਂ ਮੰਡੀ, 5 ਜੁਲਾਈ (ਤਰਸੇਮ ਸਿੰਗਲਾ)- ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਸਥਾਨਕ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਰਾਮਾਂ ਦੀ ਦੁਕਾਨ ਦੇ ਬਾਹਰ ਅੱਜ ਮਾਰਕੀਟ ਵਲੋਂ ਸਾਂਝੇ ਤੌਰ ‘ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਰਾਹਗੀਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾਇਆ ਗਿਆ, ਜਿਸ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਰਾਮਾਂ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਪਿਆਸੇ ਲੋਕਾਂ ਨੂੰ ਠੰਡਾ ਜਲ ਪਿਲਾਉਣਾ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ ਅਤੇ ਸਮਾਜ ਨੂੰ ਅਜਿਹੇ ਸੇਵਾ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਸਮਾਜ ਸੇਵੀ ਡਾ. ਰਾਕੇਸ਼ ਗੁਪਤਾ ਨੇ ਕਿਹਾ ਕਿ ਅੱਤ ਦੀ ਗਰਮੀ ਵਿਚ ਸਰੀਰ ਨੂੰ ਤੰਦਰੁਸਤ ਰੱਖਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਅਤੇ ਹੋਰਨਾਂ ਨੂੰ ਵੀ ਪਾਣੀ ਮੁਹੱਈਆ ਕਰਵਾਉਣਾ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਮਾ ਖ਼ੁਰਦ ਵਿਖੇ ਪੰਜਾਬ ਸਰਕਾਰ ਵਲੋਂ ਆਈਆਂ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਕੋਟਫੱਤਾ ’ਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24
No active advertisement