ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੱਕੇ ਹੋਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-07-2026

ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਕੱਚੇ ਬਿਜਲੀ ਕਾਮੇ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਪੱਕੇ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਥਰਮਲ ਪਲਾਂਟ ਕਰਮਚਾਰੀ ਸੰਘ ਪੰਜਾਬ ਦੇ ਸੂਬਾ ਜਨਰਲ ਸਕੱਤਰ ਵਜੋਂ ਕਾਰਜਸ਼ੀਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਪਨੀ ਤੋਂ ਬਾਹਰ ਕੱਢ ਕੇ ਮਹਿਕਮੇ ਦੇ ਸਰਕਾਰੀ ਰੋਲ ਉੱਪਰ ਲੈਣ ਲਈ ਬਣਾਈ ਗਈ ਨੀਤੀ ਤਹਿਤ ਪਾਵਰਕਾਮ ਨੇ ਪਹਿਲਾ ਸੀ.ਐਚ.ਬੀ. ਮੁਲਾਜ਼ਮਾਂ ਨੂੰ ਅਤੇ ਹੁਣ ਥਰਮਲ ਪਲਾਂਟ ਮੁਲਾਜ਼ਮਾਂ ਤੇ ਹਾਈਡਲ ਵਾਲੇ ਮੁਲਾਜ਼ਮਾਂ ਨੂੰ ਮਹਿਕਮੇ ਦੇ ਰੋਲ ਉੱਪਰ ਆਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਬਠਿੰਡਾ ਥਰਮਲ ਪਲਾਂਟ ’ਚੋਂ ਸਰਪਲੱਸ ਹੋਏ ਬਿਜਲੀ ਕਾਮਿਆਂ ਨੂੰ ਅਜੇ ਤੱਕ ਸਰਕਾਰ ਅਤੇ ਵਿਭਾਗ ਨੇ ਰੋਲ ’ਤੇ ਲੈਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਸੰਬੰਧੀ ਉਨ੍ਹਾਂ ਦੀ ਜਥੇਬੰਦੀ ਸੂਬਾ ਪ੍ਰਧਾਨ ਭਗਵਾਨ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਉੱਚ-ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕਰ ਚੁੱਕੀ ਹੈ, ਪਰ ਪਰਨਾਲਾ ਉੱਥੇ ਦਾ ਉੱਥੇ ਹੈ, ਜਿਸ ਦੇ ਰੋਸ ਵਜੋਂ ਉਸ ਨੇ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੀਰੋਕੇ ਕਲਾਂ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਆਤਮਾ ਸਕੀਮ ਅਧੀਨ ‘ਖੇਤ ਬਚਾਓ ਅਭਿਆਨ’ ਤਹਿਤ ਲਗਾਈ ਇਕ ਰੋਜ਼ਾ ਫਾਰਮਰ ਟਰੇਨਿੰਗ
Ad Position 24
No active advertisement