ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਕਾਲ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲ ਵਿਦਿਆਰਥੀਆਂ ਲਈ ‘ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2026’ ਦੀ ਸ਼ਾਨਦਾਰ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-07-2026

ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਅੱਜ ਨਿੱਘਾ ਸਵਾਗਤ ਕਰਦਿਆਂ ‘ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2026’ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਅਕਾਦਮਿਕ ਪ੍ਰਣਾਲੀ, ਸੰਸਥਾਗਤ ਕਦਰਾਂ-ਕੀਮਤਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਉਪਲਬਧ ਮੌਕਿਆਂ ਤੋਂ ਜਾਣੂ ਕਰਵਾਉਣਾ ਸੀ। ਸਮਾਗਮ ਦੀ ਰਸਮੀ ਸ਼ੁਰੂਆਤ ਚ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਉਪਿੰਦਰ ਕੌਰ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਆਖਦਿਆਂ ਯੂਨੀਵਰਸਿਟੀ ਜੀਵਨ ਵਿੱਚ ਸਹਿਜਤਾ ਨਾਲ ਪ੍ਰਵੇਸ਼ ਕਰਨ ਲਈ ਇਸ ਇੰਡਕਸ਼ਨ ਪ੍ਰੋਗਰਾਮ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਰੂਹਾਨੀ ਸ਼ਬਦ ਗਾਇਨ ਕੀਤਾ ਗਿਆ ਜਿਸ ਰਾਹੀਂ ਨਵੇਂ ਅਕਾਦਮਿਕ ਸਫ਼ਰ ਦੀ ਸਫਲਤਾ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵਾਹਿਗੁਰੂ ਦਾ ਓਟ-ਆਸਰਾ ਲਿਆ।ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਗੁਰਮੇਲ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਨਵੀਨਤਾ ਦੀ ਭਾਵਨਾ ਨੂੰ ਅਪਣਾਉਂਦੇ ਹੋਏ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਵਲੋਂ ਪ੍ਰਦਾਨ ਕੀਤੇ ਜਾਂਦੇ ਮੌਕਿਆਂ ਦਾ ਭਰਪੂਰ ਲਾਹਾ ਲੈਣ ਅਤੇ ਗਿਆਨ, ਖੋਜ ਤੇ ਸੇਵਾ ਰਾਹੀਂ ਸਮਾਜ ਵਿਚ ਆਪਣਾ ਸਾਰਥਿਕ ਯੋਗਦਾਨ ਪਾਉਣ।ਮੁੱਖ ਸੈਸ਼ਨ ਦੌਰਾਨ ਡੀਨ ਅਕਾਦਮਿਕ ਮੇਜਰ ਜਨਰਲ (ਸੇਵਾਮੁਕਤ) ਡਾ. ਜੀ. ਐੱਸ. ਲਾਂਬਾ ਨੇ ‘ਅਕਾਦਮਿਕ ਫਰੇਮਵਰਕ ਅਤੇ ਉੱਤਮਤਾ’ ਵਿਸ਼ੇ ‘ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਤੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਨਿਯਮਾਂ,ਕ੍ਰੈਡਿਟ-ਅਧਾਰਿਤ ਪਾਠਕ੍ਰਮ,ਪ੍ਰੀਖਿਆ ਪ੍ਰਣਾਲੀ ਅਤੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤੱਥਾਂ ਬਾਰੇ ਜਾਗਰੂਕ ਕੀਤਾ। ਉਦਘਾਟਨੀ ਸੈਸ਼ਨ ਉਪਰੰਤ ਵਿਦਿਆਰਥੀਆਂ ਨੇ ਆਪਣੇ-ਆਪਣੇ ਵਿਭਾਗੀ ਓਰੀਐਂਟੇਸ਼ਨ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਜਿੱਥੇ ਵਿਭਾਗੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ‘ਮੈਂਟਰ-ਮੈਂਟੀ ਨੀਤੀ’ ਬਾਰੇ ਦੱਸਿਆ। ਅਖੀਰ ਵਿਚ ਗਣਿਤ ਵਿਭਾਗ ਦੇ ਮੁਖੀ ਡਾ. ਸੁਖਪ੍ਰੀਤ ਕੌਰ ਨੇ ਧੰਨਵਾਦ ਦੀ ਰਸਮ ਅਦਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿਚ ਨਾ ਸੇਵਾ, ਨਾ ਸਲੀਕਾ- ਸਰਟੀਫਿਕੇਟ ਬਣਵਾਉਣ ਲਈ ਲੋਕ ਖੱਜਲ-ਖੁਆਰ ਅਗਲੀ ਖ਼ਬਰ ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨਗੀ ਆਈ ਆਪ ਦੀ ਸਮਰਥਕ ਕਾਂਗਰਸੀ ਕੌਂਸਲਰ ਨੀਨਾ ਬਾਂਸਲ ਦੇ ਹੱਥ
Ad Position 24
No active advertisement