ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੇਵਾ ਕੇਂਦਰਾਂ ਵਿਚ ਨਾ ਸੇਵਾ, ਨਾ ਸਲੀਕਾ- ਸਰਟੀਫਿਕੇਟ ਬਣਵਾਉਣ ਲਈ ਲੋਕ ਖੱਜਲ-ਖੁਆਰ

Ad Position 21
No active advertisement
ਅਜੀਤ ਡੈਸਕ 07-07-2026

ਮਹਿਮਾ ਸਰਜਾ, 6 ਜੁਲਾਈ (ਬਲਦੇਵ ਸੰਧੂ)-ਆਮ ਲੋਕਾਂ ਨੂੰ ਇੱਕੋ ਛੱਤ ਹੇਠ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣਾਏ ਗਏ ਸੇਵਾ ਕੇਂਦਰ ਕਈ ਥਾਵਾਂ ’ਤੇ ਲੋਕਾਂ ਲਈ ਸਹੂਲਤ ਦੀ ਥਾਂ ਸਿਰਦਰਦੀ ਬਣਦੇ ਨਜ਼ਰ ਆ ਰਹੇ ਹਨ। ਬਲਾਕ ਗੋਨਿਆਣਾ ਅਧੀਨ ਮਹਿਮਾ ਸਰਜਾ ਸੇਵਾ ਕੇਂਦਰ ਵਿਚ ਸਰਟੀਫ਼ਿਕੇਟਾਂ ਅਤੇ ਆਧਾਰ ਕਾਰਡ ਨਾਲ ਸਬੰਧਿਤ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕਈ-ਕਈ ਦਿਨ ਚੱਕਰ ਕੱਟਣੇ ਪੈ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਨਾ ਤਾਂ ਸਮੇਂ ਸਿਰ ਕੰਮ ਹੁੰਦੇ ਹਨ ਅਤੇ ਨਾ ਹੀ ਮੁਲਾਜ਼ਮਾਂ ਦਾ ਰਵੱਈਆ ਸਹਿਯੋਗੀ ਹੈ। ਪਿੰਡ ਮਹਿਮਾ ਭਗਵਾਨਾ ਦੇ ਵਸਨੀਕ ਬਲਵਿੰਦਰ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਉਹ ਆਪਣੀ ਬੇਟੀ ਦਾ ਰਿਹਾਇਸ਼ ਸਰਟੀਫ਼ਿਕੇਟ ਬਣਵਾਉਣ ਲਈ ਪਿਛਲੇ ਇਕ ਹਫ਼ਤੇ ਤੋਂ ਸੇਵਾ ਕੇਂਦਰ ਦੇ ਚੱਕਰ ਲਗਾ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸੇਵਾ ਕੇਂਦਰ ਦੇ ਮੁਲਾਜ਼ਮ ਸੁਖਚੈਨ ਸਿੰਘ ਨੇ ਉਨ੍ਹਾਂ ਨਾਲ ਅੱਖੜ ਅਤੇ ਗੈਰ-ਸਹਿਯੋਗੀ ਰਵੱਈਆ ਅਪਣਾਇਆ। ਇਸੇ ਤਰ੍ਹਾਂ ਇਕ ਹੋਰ ਪਿੰਡ ਦੇ ਵਸਨੀਕ ਬਲਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬਜ਼ੁਰਗ ਬੂਟਾ ਸਿੰਘ ਨੂੰ ਆਧਾਰ ਕਾਰਡ ਨਾਲ ਸਬੰਧਤ ਕੰਮ ਲਈ ਕਈ ਵਾਰ ਸੇਵਾ ਕੇਂਦਰ ਦੇ ਗੇੜੇ ਲਗਾਉਣੇ ਪਏ। ਮਾਮਲੇ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਕਾਮਰੇਡ ਬਲਕਰਨ ਸਿੰਘ ਬਰਾੜ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਦੇ ਕੰਮ ਤੁਰੰਤ ਅਤੇ ਸਨਮਾਨ ਨਾਲ ਨਾ ਕੀਤੇ ਗਏ ਤਾਂ ਕਿਸਾਨ ਜਥੇਬੰਦੀ ਸੇਵਾ ਕੇਂਦਰ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ। ਇਸ ਸਬੰਧੀ ਜਦੋਂ ਜ਼ਿਲ੍ਹਾ ਸਹਾਇਕ ਮੈਨੇਜਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਮਾਮਲੇ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਲੋਕਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਮੰਗ ਕੀਤੀ ਹੈ ਕਿ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਸੇਵਾਵਾਂ ਦੇਣ ਵਾਲੇ ਮਹਿਮਾ ਸਰਜਾ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਨਵੀਂ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਚਾਰਜ ਸੰਭਾਲਿਆ ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲ ਵਿਦਿਆਰਥੀਆਂ ਲਈ ‘ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2026’ ਦੀ ਸ਼ਾਨਦਾਰ ਸ਼ੁਰੂਆਤ
Ad Position 24
No active advertisement