ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਜਲਦ ਸ਼ੁਰੂ ਹੋਣਗੇ ਅੱਖਾਂ ਦੇ ਆਪ੍ਰੇਸ਼ਨ- ਐੱਸ.ਐੱਮ.ਓ. ਤਲਵੰਡੀ ਸਾਬੋ

Ad Position 21
No active advertisement
ਅਜੀਤ ਡੈਸਕ 07-07-2026

ਤਲਵੰਡੀ ਸਾਬੋ, 6 ਜੁਲਾਈ (ਰਵਜੋਤ ਸਿੰਘ ਰਾਹੀ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀਕਾਂਤ ਗੁਪਤਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਸਪਤਾਲ ‘ਚ ਜਲਦ ਹੀ ਅੱਖਾਂ ਦੇ ਆਪ੍ਰੇਸ਼ਨ ਸ਼ੁਰੂ ਹੋਣ ਜਾ ਰਹੇ ਹਨ।ਉਨ੍ਹਾਂ ਇਸ ਉਪਰਾਲੇ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੀ ਰਹਿਨੁਮਾਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਦੀਆਂ ਸਿਹਤ ਸੇਵਾਵਾਂ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੁੜਨ ਜਾ ਰਿਹਾ ਹੈ। ਐੱਸ.ਐੱਮ.ਓ.ਡਾ. ਰਵੀਕਾਂਤ ਗੁਪਤਾ ਨੇ ਦੱਸਿਆ ਕਿ ਹਾਲ ਹੀ ਵਿਚ ਹੀ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਨਿਰਣੈ ਸਿੰਘ ਵਲੋਂ ਸੇਵਾਵਾਂ ਸੰਭਾਲਣ ਉਪਰੰਤ ਅੱਖਾਂ ਦੀ ਓ.ਪੀ.ਡੀ. ਸ਼ੁਰੂ ਕਰ ਦਿੱਤੀ ਗਈ ਹੈ। ਇਸ ਓ.ਪੀ.ਡੀ. ਵਿੱਚ ਮੋਤੀਆਬਿੰਦ, ਕਾਲਾ ਮੋਤੀਆ ਅਤੇ ਅੱਖਾਂ ਨਾਲ ਸੰਬੰਧਿਤ ਹੋਰ ਬਿਮਾਰੀਆਂ ਦਾ ਮਾਹਿਰ ਪੱਧਰ ‘ਤੇ ਇਲਾਜ ਅਤੇ ਸਲਾਹ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਅੱਖਾਂ ਦੀਆਂ ਮਾਈਕ੍ਰੋਸਕੋਪਿਕ ਸਰਜਰੀਆਂ ਲਈ ਲੋੜੀਂਦਾ ਅਤਿ-ਆਧੁਨਿਕ ਆਪਰੇਟਿੰਗ ਮਾਈਕ੍ਰੋਸਕੋਪ ਪਹਿਲਾਂ ਹੀ ਸਥਾਪਤ ਕੀਤਾ ਜਾ ਚੁੱਕਾ ਹੈ। ਬਾਕੀ ਲੋੜੀਂਦੇ ਸਰਜੀਕਲ ਯੰਤਰ ਅਤੇ ਅਡਵਾਂਸ ਉਪਕਰਨ ਵੀ ਬਹੁਤ ਜਲਦ ਖ਼ਰੀਦੇ ਜਾਣਗੇ, ਜਿਸ ਤੋਂ ਬਾਅਦ ਮਾਈਕ੍ਰੋਸਕੋਪਿਕ ਅੱਖਾਂ ਦੀਆਂ ਸਰਜਰੀਆਂ ਨਿਯਮਤ ਤੌਰ ‘ਤੇ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਨਵੀਂ ਸਹੂਲਤ ਦੇ ਸ਼ੁਰੂ ਹੋਣ ਨਾਲ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਅੱਖਾਂ ਦੀਆਂ ਉੱਚ ਪੱਧਰੀ ਸਰਜਰੀਆਂ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ। ਮਰੀਜ਼ਾਂ ਨੂੰ ਆਪਣੇ ਇਲਾਕੇ ਵਿੱਚ ਹੀ ਮਿਆਰੀ, ਆਧੁਨਿਕ ਅਤੇ ਮਾਹਿਰ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ ਸਮੇਂ ਅਤੇ ਖ਼ਰਚ ਦੋਵਾਂ ਦੀ ਬੱਚਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਚੈੱਕਅੱਪ ਅਤੇ ਦਵਾਈਆਂ ਦਾ ਮੁਫ਼ਤ ਕੈਂਪ ਮਲਕਾਣਾ ਵਿਖੇ ਲਗਾਇਆ ਅਗਲੀ ਖ਼ਬਰ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਬੱਲ੍ਹੋ ਦੀ ਨਵੀਂ ਚੋਣ ’ਚ ਅਵਤਾਰ ਸਿੰਘ ਟੌਫੀ ਨੰਬਰਦਾਰ ਬਣੇ ਪ੍ਰਧਾਨ
Ad Position 24
No active advertisement