ਬਠਿੰਡਾ, 7 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 23.74 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਮਨਦੀਪ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਰਿੰਗ ਰੋਡ ਬਠਿੰਡਾ ਨੇੜੇ ਸੰਤ ਕਬੀਰ ਸਕੂਲ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 20.24 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਰਪਿਤ ਅਤੇ ਸੰਜੇ ਕੁਮਾਰ ਵਾਸੀ ਪੱਕਾ ਧੋਬੀਆਣਾ ਰੋਡ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਜੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਅਨੁਸਾਰ ਥਾਣਾ ਸਦਰ ਪੁਲਿਸ ਪਾਰਟੀ ਵਲੋਂ ਨਹਿਰ ਦੀ ਪਟੜੀ ਪਾਸੋਂ ਬਲਕਰਨ ਸਿੰਘ ਵਾਸੀ ਬੀੜ ਤਲਾਬ ਨੂੰ 3.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।
ਬਠਿੰਡਾ ਪੁਲਿਸ ਵਲੋਂ 3 ਨਸ਼ਾ ਤਸਕਰ ਕਾਬੂ
ਅਜੀਤ ਡੈਸਕ
08-07-2026