ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਰਦਾਰਗੜ੍ਹ ਟੇਲਾਂ ‘ਤੇ ਨਹਿਰੀ ਪਾਣੀ ਦੀ ਕਿੱਲਤ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 09-07-2026
ਮਹਿਮਾ ਸਰਜਾ, 8 ਜੁਲਾਈ (ਬਲਦੇਵ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸਰਦਾਰਗੜ੍ਹ ਅਤੇ ਚੁੱਘੇ ਦੇ ਕਿਸਾਨਾਂ ਨੇ ਬਲਾਕ ਆਗੂ ਜਸਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਛਿੰਦਾ ਦੀ ਅਗਵਾਈ ਵਿਚ ਬਹਿਮਣ ਰਜਬਾਹੇ ਦੀਆਂ ਟੇਲਾਂ ‘ਤੇ ਪਿੰਡ ਸਰਦਾਰਗੜ੍ਹ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੀ.ਕੇ.ਯੂ. ਆਗੂ ਜਸਵਿੰਦਰ ਸਿੰਘ ਪ੍ਰਧਾਨ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਖ਼ਜ਼ਾਨਚੀ ਕੁਲਦੀਪ ਸਿੰਘ, ਸਰਬਜੀਤ ਸਿੰਘ, ਤੇਜ ਅਕਾਲੀ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਕੁਲਦੀਪ ਸਿੰਘ, ਸਰਬਜੀਤ ਸਿੰਘ, ਤੇਜ ਸਿੰਘ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਦਾਅਵੇ ਕੀਤੇ ਜਾ ਰਿਹੇ ਹਨ, ਆਮ ਆਦਮੀ ਪਾਰਟੀ ‘ਆਪ’ ਸਰਕਾਰ ਵਲੋਂ ਟੇਲਾਂ ਤੱਕ ਪਾਣੀ ਪਹੁੰਚਾ ਦਿੱਤਾ ਹੈ, ਕਿਸਾਨ ਖ਼ੁਸ਼ ਹਨ। ਪਰ ਦੂਸਰੇ ਪਾਸੇ ਸਰਦਾਰਗੜ੍ਹ ਅਤੇ ਚੁੱਘੇ ਕਲਾ ਦੇ ਕਿਸਾਨਾਂ ਨੂੰ ਟੇਲਾਂ ਤੇ ਪਾਣੀ ਦੀ ਸਪਲਾਈ ਪੂਰੀ ਨਹੀਂ ਪਹੁੰਚ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਨਹਿਰ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ। ਅਧਿਕਾਰੀ ਮਗਰ ਪਾਣੀ ਦੀ ਘਾਟ ਦਾ ਹਵਾਲਾ ਦੇ ਕੇ ਪੱਲਾ ਝਾੜ ਲੈਂਦੇ ਹਨ, ਜਦਕਿ ਹੋਰ ਰਜਬਾਹਿਆਂ ਵਿਚ ਪਾਣੀ ਪੂਰੀ ਮਾਤਰਾ ਵਿਚ ਛੱਡਿਆ ਜਾ ਰਿਹਾ ਹੈ।ਕਿਸਾਨਾਂ ਨੇ ਦੱਸਿਆ ਕਿ ਬਹਿਮਣ ਰਜਵਾਹੇ ਵਿਚ 5 ਜੂਨ ਤੋਂ ਸਿਰਫ਼ ਛੇ ਹਿੱਸੇ ਪਾਣੀ ਚੱਲ ਰਿਹਾ ਸੀ, ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਅਤੇ ਨਹਿਰ ਵਿਭਾਗ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਉਧਰ ਨਹਿਰ ਵਿਭਾਗ ਦੇ ਐਕਸੀਅਨ ਜਗਮੀਤ ਸਿੰਘ ਭਾਕਰ ਨੇ ਕਿਹਾ ਕਿ 7, 8, 9 ਜੂਨ ਨੂੰ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਸੀ ਬਰਸਾਤ ਦੇ ਅਸਾਰ ਸਨ, ਜਿਸ ਕਾਰਨ ਰਜਬਾਹੇ ‘ਚੋਂ ਪਾਣੀ ਦੀ ਸਪਲਾਈ ਘਟਾਈ ਗਈ ਸੀ, ਜਿਸ ਨੂੰ ਹੁਣ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅੱਗ ਨਾਲ ਨੁਕਸਾਨੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ ਅਗਲੀ ਖ਼ਬਰ ਨਗਰ ਨਿਗਮ ਦੇ ਪਹਿਲੇ ਜਨਰਲ ਹਾਊਸ ’ਚ 125 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ
Ad Position 24
No active advertisement