ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਨਗਰ ਪੰਚਾਇਤ ਮਹਿਰਾਜ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 09-07-2026
ਮਹਿਰਾਜ, 8 ਜੁਲਾਈ (ਸੁਖਪਾਲ ਮਹਿਰਾਜ)- ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰ ਹੋਏ ਮਕਾਨਾਂ ਦੀਆਂ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਪੀੜਤ ਪਰਿਵਾਰਾਂ ਨੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਨਗਰ ਪੰਚਾਇਤ ਮਹਿਰਾਜ ਦੇ ਦਫ਼ਤਰ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਤੇਜ ਮਹਿਰਾਜ ਨੇ ਕਿਹਾ ਕਿ ਪੀੜਤ ਪਰਿਵਾਰ ਲੰਮੇ ਸਮੇਂ ਤੋਂ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਅਧਿਕਾਰੀਆਂ ਨਾਲ ਗੱਲਬਾਤ ਉਪਰੰਤ ਉਨ੍ਹਾਂ ਨੂੰ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਦੌਰਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਜਾਰੀ ਨਾ ਹੋਈ ਤਾਂ ਦੋਵੇਂ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਐਡਵੋਕੇਟ ਨਿਰਮਲ ਸਿੰਘ, ਬੂਟਾ ਸਿੰਘ, ਕਾਮਰੇਡ ਰਣਜੀਤ ਸਿੰਘ, ਕੁਲਦੀਪ ਸਿੰਘ ਸਮੇਤ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਸਰਕਾਰ ਦੇ ਭਰੋਸੇ ‘ਤੇ ਉਨ੍ਹਾਂ ਨੇ ਆਪਣੇ ਪੁਰਾਣੇ ਮਕਾਨ ਢਾਹ ਕੇ ਨਵੇਂ ਘਰਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਸੀ ਪਰ ਕਿਸ਼ਤਾਂ ਨਾ ਮਿਲਣ ਕਾਰਨ ਕੰਮ ਅਧੂਰਾ ਰਹਿ ਗਿਆ। ਅੱਜ ਉਹ ਖੁੱਲ੍ਹੇ ਅਸਮਾਨ ਹੇਠ ਤੰਬੂ ਅਤੇ ਤਿਰਪਾਲਾਂ ਪਾ ਕੇ ਗੁਜ਼ਾਰਾ ਕਰਨ ਲਈ ਮਜਬੂਰ ਹਨ। ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਰਣਯੋਧ ਸਿੰਘ ਯੋਧਾ ਮਹਿਰਾਜ ਨੇ ਭਰੋਸਾ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੇ ਜਲਦੀ ਹੱਲ ਲਈ ਹਲਕਾ ਵਿਧਾਇਕ ਨਾਲ ਮੁਲਾਕਾਤ ਕਰਕੇ ਸਬੰਧਿਤ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ, ਤਾਂ ਜੋ ਲਾਭਪਾਤਰੀਆਂ ਦੇ ਖਾਤਿਆਂ ਵਿਚ ਜਲਦ ਤੋਂ ਜਲਦ ਰਕਮ ਜਾਰੀ ਕਰਵਾਈ ਜਾ ਸਕੇ। ਨਗਰ ਪੰਚਾਇਤ ਮਹਿਰਾਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਲਾਭਪਾਤਰੀਆਂ ਦੇ ਕਾਗ਼ਜ਼ਾਂ ਵਿਚ ਕੁਝ ਤਰੁੱਟੀਆਂ ਰਹਿ ਗਈਆਂ ਸਨ, ਜਿਨ੍ਹਾਂ ਨੂੰ ਠੀਕ ਕਰਕੇ ਲਿਸਟਾਂ ਦੁਬਾਰਾ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਕੁਲ 167 ਘਰ ਮਨਜ਼ੂਰ ਹੋਏ ਹਨ। ਇਨ੍ਹਾਂ ਵਿਚੋਂ 35 ਘਰਾਂ ਦੇ ਬਿੱਲ ਤਿਆਰ ਕਰਕੇ ਮਨਜ਼ੂਰੀ ਲਈ ਭੇਜੇ ਜਾ ਚੁੱਕੇ ਹਨ। ਜਿਵੇਂ ਹੀ ਇਹ ਪਾਸ ਹੋਣਗੇ, ਉਸ ਤੋਂ ਬਾਅਦ ਬਾਕੀ ਲਾਭਪਾਤਰੀਆਂ ਦੀਆਂ ਲਿਸਟਾਂ ਵੀ ਪੜਾਅਵਾਰ ਭੇਜੀਆਂ ਜਾਣਗੀਆਂ। ਧਰਨੇ ਨੂੰ ਭਾਜਪਾ ਸਰਕਲ ਮਹਿਰਾਜ ਦੀ ਟੀਮ ਨੇ ਵੀ ਆਪਣਾ ਸਮਰਥਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਪੰਜਾਬ ਭਰ ’ਚ 10 ਜੁਲਾਈ ਨੂੰ ਸਾੜਨਗੇ ਸਰਕਾਰ ਦੇ ‘ਲਾਰਿਆਂ ਪੰਡ’ ਅਗਲੀ ਖ਼ਬਰ ਗਾਂਧੀ ਚੌਕ ਬਾਜ਼ਾਰ ਵਿਚ ਸੀਵਰੇਜ ਤੇ ਖੱਡਿਆਂ ਕਾਰਨ ਲੋਕ ਪ੍ਰੇਸ਼ਾਨ
Ad Position 24
No active advertisement