ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਅਤੇ ਮਹਿਲਾ ਜੇਲ੍ਹ ਦਾ ਦੌਰਾ

Ad Position 21
No active advertisement
ਅਜੀਤ ਡੈਸਕ 09-07-2026
ਬਠਿੰਡਾ, 8 ਜੁਲਾਈ (ਅੰਮ੍ਰਿਤਪਾਲ ਸਿੰਘ ਵਾਲ੍ਹਾਣ)- ਸ੍ਰੀ ਕਰੁਨੇਸ਼ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ, ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ, ਸ੍ਰੀ ਇੰਦਰਜੀਤ ਸਿੰਘ, ਜੇ.ਐਮ.ਆਈ.ਸੀ, ਬਠਿੰਡਾ ਵਲੋਂ ਕੇਂਦਰੀ ਜੇਲ੍ਹ, ਬਠਿੰਡਾ ਅਤੇ ਮਹਿਲਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।ਦੌਰੇ ਦੌਰਾਨ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਜਾਣਕਾਰੀ, ਮਾਨਸਿਕ ਸਿਹਤ, ਮਨੋਰੰਜਨ ਅਤੇ ਸੁਧਾਰਾਤਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੇਡੀਏ ਸਟੇਸ਼ਨ ‘ਉਜਾਲਾ ਰੇਡੀਓ’ ਦਾ ਉਦਘਾਟਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ ਵਲੋਂ ਕੀਤਾ ਗਿਆ।ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਜੇਲ੍ਹ ਰੇਡੀਓ ਸਟੇਸ਼ਨ ਕੈਦੀਆਂ ਨੂੰ ਕਾਨੂੰਨੀ ਜਾਗਰੂਕਤਾ, ਸਿਹਤ ਸੰਬੰਧੀ ਜਾਣਕਾਰੀ, ਸਿੱਖਿਆ, ਪ੍ਰੇਰਣਾਦਾਇਕ ਸੰਦੇਸ਼ ਅਤੇ ਮਨੋਰੰਜਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸੁਧਾਰ ਅਤੇ ਪੁਨਰਵਾਸ ਵਿਚ ਅਹਿਮ ਭੂਮਿਕਾ ਨਿਭਾਏਗਾ। ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਹੋਰ ਅਧਿਕਾਰੀਆਂ ਵਲੋਂ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਉਪਰੰਤ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜੇਲ੍ਹਾਂ ਵਿਚ ਉਪਲਬਧ ਰਿਹਾਇਸ਼, ਸਫ਼ਾਈ, ਰਸੋਈ, ਮੈਡੀਕਲ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕੈਦੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਿਯਮਾਂ ਅਨੁਸਾਰ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨੂੰ ਤਰਜੀਹ ਦਿੱਤੀ ਜਾਵੇ।ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਜੇਲ੍ਹਾਂ ਦਾ ਉਦੇਸ਼ ਕੇਵਲ ਸਜ਼ਾ ਤੱਕ ਸੀਮਿਤ ਨਹੀਂ, ਸਗੋਂ ਕੈਦੀਆਂ ਦੇ ਸੁਧਾਰ, ਪੁਨਰਵਾਸ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਦੁਬਾਰਾ ਜੋੜਨਾ ਵੀ ਹੈ। ਇਸ ਮੌਕੇ ਡਾ. ਸ਼ਰਨਦੀਪ ਕੌਰ, ਸਾਈਕੈਟ੍ਰਿਸਟ ਵਲੋਂ ਕੈਦੀਆਂ ਦੀ ਸਰੀਰਕ ਸਿਹਤ ਅਤੇ ਪੁਨਰਵਾਸ ਸੰਬੰਧੀ ਲੋੜਾਂ ਦਾ ਜਾਇਜ਼ਾ ਲਿਆ ਗਿਆ, ਜਦਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਵਲੋਂ ਜੇਲ੍ਹ ਵਿਚ ਉਪਲਬਧ ਸਿਹਤ ਸੇਵਾਵਾਂ ਅਤੇ ਮੈਡੀਕਲ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਵਲੋਂ ਮਹਿਲਾ ਜੇਲ੍ਹ ਵਿਚ ਬੰਦ ਮਹਿਲਾਵਾਂ ਅਤੇ ਉਨ੍ਹਾਂ ਨਾਲ ਰਹਿ ਰਹੇ ਬੱਚਿਆਂ ਦੀ ਭਲਾਈ ਲਈ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਕੋਟਸ਼ਮੀਰ ’ਚ ਕੀਤੀ ਵਰਕਰ ਮਿਲਣੀ ਅਗਲੀ ਖ਼ਬਰ ਨਗਰ ਕੌਂਸਲ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ
Ad Position 24
No active advertisement