ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਦਿਖਾਇਆ

Ad Position 21
No active advertisement
ਅਜੀਤ ਡੈਸਕ 09-07-2026
ਬਠਿੰਡਾ, 8 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਤਿਆਰ ਕਰਵਾਈ ਗਈ ਡਾਕੂਮੈਂਟਰੀ ਵੈਨ ਵਲੋਂ ਅੱਜ ਬਠਿੰਡਾ ਦਿਹਾਤੀ ਦੇ ਪਿੰਡ ਫੂਸ ਮੰਡੀ ਅਤੇ ਭਾਗੂ ਵਿਖੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਦੇ ਆਧਾਰ ਸਿੱਖਿਆਵਾਂ ਸਬੰਧੀ ਜਾਣੂੰ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਸਬੰਧੀ ਜਾਣਕਾਰੀ ਹਾਸਲ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਨਤਾ, ਮਨੁੱਖਤਾ, ਭਾਈਚਾਰੇ, ਸੱਚ, ਕਿਰਤ ਅਤੇ ਸਮਾਜਿਕ ਏਕਤਾ ਦੇ ਸਰਬ-ਸਾਂਝੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ। ਡਾਕੂਮੈਂਟਰੀ ਨੇ ਸੰਗਤਾਂ ਨੂੰ ਗੁਰੂ ਜੀ ਦੇ ਉੱਚੇ ਆਦਰਸ਼ਾਂ ਅਤੇ ਸਮਾਜ ਸੁਧਾਰ ਲਈ ਪਾਏ ਗਏ ਅਮੁੱਲੇ ਯੋਗਦਾਨ ਨਾਲ ਨੇੜਿਉਂ ਜਾਣੂ ਕਰਵਾਇਆ। ਹਾਜ਼ਰੀਨ ਵਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਸਮੇਂ ਦੀ ਲੋੜ ਦੱਸਿਆ। ਇਸ ਮੌਕੇ ਸਬੰਧਿਤ ਪਿੰਡਾਂ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਹਾਨ ਉਪਦੇਸ਼ਾਂ ‘ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਦੇਖਿਆ। ਡਾਕੂਮੈਂਟਰੀ ਰਾਹੀਂ ਗੁਰੂ ਜੀ ਦੇ ਸਮਾਨਤਾ, ਮਨੁੱਖਤਾ, ਭਾਈਚਾਰੇ ਅਤੇ ਸੱਚ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਹਾਜ਼ਰ ਸੰਗਤਾਂ ਨੇ ਗੁਰੂ ਜੀ ਵਲੋਂ ਦਿਖਾਏ ਗਏ ਸੱਚੇ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਵਿਚ ਸਫ਼ਾਈ ਸੇਵਕ ਦੀ ਭੇਦ ਭਰੇ ਹਲਾਤਾਂ ਵਿਚ ਹੋਈ ਮੌਤ ਅਗਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਕੋਟਸ਼ਮੀਰ ’ਚ ਕੀਤੀ ਵਰਕਰ ਮਿਲਣੀ
Ad Position 24
No active advertisement