ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਪੰਜਾਬ ਸਰਕਾਰ

Ad Position 21
No active advertisement
ਅਜੀਤ ਡੈਸਕ 10-07-2026

ਪੱਕੇ ਕਰਨ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣ ਲੱਗੇ ਅਫ਼ਸਰ
ਰਾਮਪੁਰਾ ਫੂਲ, 9 ਜੁਲਾਈ (ਹੇਮੰਤ ਕੁਮਾਰ ਸ਼ਰਮਾ)-70000 ਨਵੀਂਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈਕੇ ਪਿਛਲੇ 37 ਦਿਨਾਂ ਤੋਂ ਧਰਨੇ ’ਤੇ ਚੱਲ ਰਹੇ ਹਨ। ਲੰਘੀ 1 ਜੂਨ, 10 ਜੂਨ ਅਤੇ 2 ਜੁਲਾਈ ਨੂੰ ਲਗਾਤਾਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਪ੍ਰਵਾਨ ਕਰ ਲਿਆ ਸੀ। ਸਥਾਨਕ ਦਫਤਰ ਦੇ ਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਨਰੇਗਾ ਮੁਲਾਜ਼ਮਾਂ ਨੂੰ ਅੱਜ ਦੀ ਮੀਟਿੰਗ ਵਿਚ ਨਮੋਸ਼ੀ ਹੋਈ ਜਦੋਂ ਸ਼ਨੀਵਾਰ ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਰੇਗਾ ਮੁਲਾਜ਼ਮਾਂ ਤੋਂ ਕੰਮ ਲੈਣ ਵਾਲੀ ਅਫ਼ਸਰਸ਼ਾਹੀ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪੂਰੀ ਤਰ੍ਹਾਂ ਭੱਜ ਗਈ। ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਵਲੋਂ 10 ਜੁਲਾਈ ਨੂੰ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਰੋਸ ਰੈਲੀ ਕੱਢੀ ਜਾਵੇਗੀ। 12 ਜੁਲਾਈ ਤੋਂ ਬਾਅਦ ਲੋਕ ਮਿਲਣੀ ਪ੍ਰੋਗਰਾਮ ’ਚ ਜਾ ਕੇ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾ... ਅਗਲੀ ਖ਼ਬਰ 17ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿਚ ਸਮੂਹ ਪੱਧਰ ’ਤੇ ਜੇਤੂ ਰਹਿਣ ’ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆ...
Ad Position 24
No active advertisement