ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 10-07-2026

ਰਾਮਾਂ ਮੰਡੀ, 9 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ, ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਰਾਜ ਦੇ ਮੌਜੂਦਾ ਰਾਜਨੀਤਿਕ ਮੁੱਦਿਆਂ ਤੋਂ ਇਲਾਵਾ ਅਹਿਮ ਲੋਕ ਮਸਲਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਵੀਰ ਸਿੰਘ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਸਮਰਥਕਾਂ, ਵਰਕਰਾਂ, ਵੋਟਰਾਂ ਅਤੇ ਆਪਣੀ ਟੀਮ ਨੂੰ ਨਾਲ ਲੈ ਕੇ ਪਾਰਟੀ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਕਿਹਾ। ਬਲਵੀਰ ਸਿੰਘ ਸਿੱਧੂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਜਾ ਰਹੀ ਹੈ। ਪੰਜਾਬ ਦੇ ਵੋਟਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਨੂੰ ਜਿਤਾਕੇ ਪੰਜਾਬ ਦੀ ਸੱਤਾ ਕਾਂਗਰਸ ਨੂੰ ਸੌਂਪਣ ਲਈ ਉਤਾਵਲੇ ਹਨ।

Ad Position 22
No active advertisement
ਪਿਛਲੀ ਖ਼ਬਰ ਘਰ ’ਚ ਸਾਫ਼ ਸਫ਼ਾਈ ਕਰਨ ਵਾਲੀ ਔਰਤ ’ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਪੰਜਾਬ ਸਰਕਾਰ
Ad Position 24
No active advertisement