ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

2027 ’ਚ ਮੁੜ ‘ਆਪ’ ਸਰਕਾਰ ਬਣਨੀ ਤੈਅ : ਇੰਦਰਜੀਤ ਸਿੰਘ ਮਾਨ

Ad Position 21
No active advertisement
ਅਜੀਤ ਡੈਸਕ 10-07-2026

ਭਗਤਾ ਭਾਈਕਾ, 9 ਜੁਲਾਈ (ਸੁਖਪਾਲ ਸਿੰਘ ਸੋਨੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਕਾਸ ਅਤੇ ਲੋਕ-ਭਲਾਈ ਦੇ ਨਾਲ-ਨਾਲ ਹਰ ਧਰਮ, ਵਰਗ ਅਤੇ ਭਾਈਚਾਰੇ ਦੀ ਆਸਥਾ ਦਾ ਸਨਮਾਨ ਕਰਦਿਆਂ ਇਤਿਹਾਸਕ ਪਹਿਲ ਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਫ਼ੈਸਲਿਆਂ ਨੇ ਪੰਜਾਬੀਆਂ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਇਸੇ ਲੋਕ-ਭਰੋਸੇ ਦੀ ਬਦੌਲਤ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀ ਵਾਰ ਬਣਨੀ ਤੈਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੀ ਸਿਆਸਤ ਨੂੰ ਸਿਰਫ਼ ਵਾਅਦਿਆਂ ਤੋਂ ਕੱਢ ਕੇ ਕੰਮ ਅਤੇ ਲੋਕ-ਸੇਵਾ ਦੀ ਰਾਜਨੀਤੀ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਾਸੀਆਂ ਲਈ ਕੀਤੇ ਗਏ ਵੱਡੇ ਐਲਾਨ ਇਸ ਗੱਲ ਦਾ ਸਬੂਤ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ। ਚੇਅਰਮੈਨ ਮਾਨ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਮੰਦਰ ਦਾ ਨਿਰਮਾਣ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 80 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਹੋਰ ਵਿਸਥਾਰ ਕਰਦਿਆਂ ਇਸ ਵਿਚ ਸਾਲਾਸਰ-ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਜੋੜੇ ਜਾਣਗੇ। ਇਸ ਫ਼ੈਸਲੇ ਨਾਲ ਪੰਜਾਬ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ 1 ਅਗਸਤ ਤੋਂ ਪੰਜਾਬ ਭਰ ਵਿਚ ‘ਹਮਾਰੇ ਰਾਮ’ ਨਾਟਕ ਦੇ ਸ਼ੋਅ ਸ਼ੁਰੂ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਵਿਖੇ ਵਿਦਿਆਰਥੀਆਂ ਲਈ ਮਧੂ ਮੱਖੀ ਪਾਲਣ ਸਿਖਲਾਈ ਪ੍ਰੋਗਰਾਮ ਅਤੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਰਾਏਕੇ ਕਲਾਂ ’ਚ 52 ਸ਼ੱਕੀ ਮਰੀਜ਼ਾਂ ਦੀ ਟੀ. ਬੀ. ਜਾਂਚ ਕੀਤੀ
Ad Position 24
No active advertisement