ਮਾਨਸਾ, 9 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ‘ਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.) ਦੌਰਾਨ ਵੋਟਰਾਂ ਦੇ ਗਣਨਾ ਫਾਰਮਾਂ ਦੀ 100 ਫ਼ੀਸਦੀ ਡਾਟਾ ਡਿਜੀਟਾਈਜ਼ੇਸ਼ਨ ਪੂਰੀ ਕਰ ਕੇ ਸਰਦੂਲਗੜ੍ਹ ਅਤੇ ਬੁਢਲਾਡਾ ਦੇ 1-1 ਬੂਥ ਲੈਵਲ ਅਫ਼ਸਰ (ਬੀ. ਐਲ. ਓਜ਼) ਨੇ ਮਾਨਸਾ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ। ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਭੇਜੇ ਗਏ ਪ੍ਰਸੰਸਾ ਪੱਤਰ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਬੁਢਲਾਡਾ ਦੇ ਬੀ. ਐਲ. ਓ. ਰਾਜਿੰਦਰ ਸਿੰਘ ਅਤੇ ਸਰਦੂਲਗੜ੍ਹ ਦੇ ਨਾਨਕ ਸਿੰਘ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੋਵਾਂ ਬੀ. ਐਲ. ਓਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਸ. ਆਈ. ਆਰ. ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਸਿਰ ਪੂਰਾ ਕਰਨਾ ਜ਼ਿੰਮੇਵਾਰੀ ਦੀ ਮਿਸਾਲ ਹੈ, ਜਿਸ ਲਈ ਇਹ ਦੋਵੇਂ ਬੀ. ਐਲ. ਓਜ਼ ਸ਼ਲਾਘਾ ਦੇ ਪਾਤਰ ਹਨ। ਇਸ ਮੌਕੇ ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਭੂਸ਼ਣ ਕੁਮਾਰ ਚੋਣ ਤਹਿਸੀਲਦਾਰ ਆਦਿ ਹਾਜ਼ਰ ਸਨ।
ਐੱਸ.ਆਈ.ਆਰ. ’ਚ ਸ਼ਾਨਦਾਰ ਕਾਰਗੁਜ਼ਾਰੀ ਲਈ 2 ਬੀ. ਐੱਲ. ਓ. ਸਨਮਾਨਿਤ
ਅਜੀਤ ਡੈਸਕ
10-07-2026