03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਅਕਾਲ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਐਂਟੀ-ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-07-2026
ਤਲਵੰਡੀ ਸਾਬੋ, 10 ਜੁਲਾਈ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਲੋਂ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮઠ 2026-27 ਦੇ ਹਿੱਸੇ ਵਜੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ‘ਐਂਟੀ-ਰੈਗਿੰਗ ਜਾਗਰੂਕਤਾ ਪ੍ਰੋਗਰਾਮ’ ਕਰਵਾਇਆ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਐਂਟੀ-ਰੈਗਿੰਗ ਨੀਤੀ,ઠਯੂ.ਜੀ.ਸੀ. ਐਂਟੀ-ਰੈਗਿੰਗ ਨਿਯਮਾਂ ਤੋਂ ਜਾਣੂ ਕਰਵਾਉਣਾ ਅਤੇ ਕੈਂਪਸ ਵਿਚ ਆਪਸੀ ਸਤਿਕਾਰ, ਅਨੁਸ਼ਾਸਨ ਅਤੇ ਸਦਭਾਵਨਾ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਬਿੰਦਰਪਾਲ ਕੌਰ ਨੇ ਆਏ ਹੋਏ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਮੁੱਖ ਬੁਲਾਰੇ ਵਜੋਂ ਡੀਨ ਵਿਦਿਆਰਥੀ ਭਲਾਈઠ ਡਾ. ਜਨਪ੍ਰੀਤ ਸਿੰਘ ਦੀ ਜਾਣ-ਪਛਾਣ ਕਰਵਾਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੀਨ ਵਿਦਿਆਰਥੀ ਭਲਾਈ ਡਾ. ਜਨਪ੍ਰੀਤ ਸਿੰਘ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਅਕਾਲ ਯੂਨੀਵਰਸਿਟੀ ਰੈਗਿੰਗ ਪ੍ਰਤੀ ‘ਜ਼ੀਰੋ-ਟਾਲਰੈਂਸ’ ਦੀ ਨੀਤੀ ਅਪਣਾਉਂਦੀ ਹੈ। ਯੂਨੀਵਰਸਿਟੀ ਹਰੇਕ ਵਿਦਿਆਰਥੀ ਨੂੰ ਸੁਰੱਖਿਅਤ, ਸਤਿਕਾਰਯੋਗ ਅਤੇ ਸਹਿਯੋਗਤਾ ਸਿੱਖਣ ਵਾਲਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਇੱਕ-ਦੂਜੇ ਦਾ ਸਤਿਕਾਰ ਕਰਨ, ਸਿਹਤਮੰਦ ਦੋਸਤੀ ਪੈਦਾ ਕਰਨ ਅਤੇ ਕਿਸੇ ਵੀ ਕਿਸਮ ਦੀ ਰੈਗਿੰਗ ਜਾਂ ਪਰੇਸ਼ਾਨੀ ਦੀ ਸੂਰਤ ਵਿਚ ਤੁਰੰਤ ਨਿਰਧਾਰਿਤ ਸ਼ਿਕਾਇਤ ਨਿਵਾਰਨ ਪ੍ਰਣਾਲੀ ਰਾਹੀਂ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਫ਼ਰ ਦੌਰਾਨ ਹਮਦਰਦੀ, ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ। ਇਸ ਪ੍ਰੋਗਰਾਮ ਦੌਰਾਨ ਇੱਕ ਵਿਸ਼ੇਸ਼ ‘ਐਂਟੀ-ਰੈਗਿੰਗ ਸਹੁੰ ਚੁੱਕ ਸਮਾਗਮ’ ਵੀ ਕਰਵਾਇਆ ਗਿਆ, ਜਿਸ ਵਿੱਚ ਸਾਰੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੇ ਗੰਭੀਰਤਾ ਨਾਲ ਸਹੁੰ ਚੁੱਕੀ ਕਿ ਉਹ ਕਿਸੇ ਵੀ ਰੂਪ ਵਿੱਚ ਰੈਗਿੰਗ ਦਾ ਹਿੱਸਾ ਨਹੀਂ ਬਣਨਗੇ। ਪ੍ਰੋਗਰਾਮ ਦੇ ਅੰਤ ਚ ਬਿੰਦਰਪਾਲ ਕੌਰ ਵਲੋਂ ਧੰਨਵਾਦੀ ਮਤਾ ਪੇਸ਼ ਕੀਤਾ ਗਿਆ। ਪ੍ਰਬੰਧਕਾਂ ਅਨੁਸਾਰ ਇਸ ਜਾਗਰੂਕਤਾ ਪ੍ਰੋਗਰਾਮ ਨੇ ਇੱਕ ਸੁਰੱਖਿਅਤ, ਅਨੁਸ਼ਾਸਿਤ ਅਤੇ ਵਿਦਿਆਰਥੀ-ਪੱਖੀ ਕੈਂਪਸ ਪ੍ਰਦਾਨ ਕਰਨ ਦੇ ਅਕਾਲ ਯੂਨੀਵਰਸਿਟੀ ਦੇ ਅਟੱਲ ਸੰਕਲਪ ਨੂੰ ਮੁੜ ਦੁਹਰਾਇਆ, ਜਿੱਥੇ ਹਰ ਇਕ ਸਿੱਖਿਆਰਥੀ ਪੂਰੇ ਆਤਮ-ਵਿਸ਼ਵਾਸ ਅਤੇ ਸਨਮਾਨ ਨਾਲ ਉੱਚ ਸਿੱਖਿਆ ਹਾਸਲ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ‘ਲਾਰਿਆਂ ਦੀ ਪੰਡ’ ਸਾੜੀ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਨਾਲ ਅਕਾਦਮਿਕ ਸਮਝੌਤਾ ਕੀਤਾ
Ad Position 24
No active advertisement