03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਗਹਿਰੀ ਭਾਗੀ ਤੇ ਜੱਸੀ ਪੌ ਵਾਲੀ ਪੁੱਜੀ

Ad Position 21
No active advertisement
ਅਜੀਤ ਡੈਸਕ 11-07-2026
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਬਠਿੰਡਾ ਦੇ ਪਿੰਡ ਗਹਿਰੀ ਭਾਗੀ ਅਤੇ ਜੱਸੀ ਪੌ ਵਾਲੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 60 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਵੀ ਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਕਾਰਨ ਮੁਲਾਜ਼ਮ ਤੇ ਆਮ ਲੋਕ ਹੋ ਰਹੇ ਖੱਜਲ - ਗੁਰਪ੍ਰੀਤ ਮਲੂਕਾ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ‘ਲਾਰਿਆਂ ਦੀ ਪੰਡ’ ਸਾੜੀ
Ad Position 24
No active advertisement