03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਕਾਰਨ ਮੁਲਾਜ਼ਮ ਤੇ ਆਮ ਲੋਕ ਹੋ ਰਹੇ ਖੱਜਲ - ਗੁਰਪ੍ਰੀਤ ਮਲੂਕਾ

Ad Position 21
No active advertisement
ਅਜੀਤ ਡੈਸਕ 11-07-2026
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਕਾਰਨ ਮੁਲਾਜ਼ਮ ਅਤੇ ਆਮ ਲੋਕ ਖੱਜਲ-ਖੁਆਰ ਹੋ ਰਹੇ ਹਨ।ਮਲੂਕਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਵੱਡੇ ਪੱਧਰ ’ਤੇ ਨਵੀਆਂ ਭਰਤੀਆਂ ਕਰਨ ਦੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸੇ ਕਾਰਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਲਗਾਤਾਰ ਸੰਘਰਸ਼ ਅਤੇ ਹੜਤਾਲਾਂ ਕਰਨ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਬਣਾਏ ਸੇਵਾ ਕੇਂਦਰ ਹੁਣ ਉਨ੍ਹਾਂ ਲਈ ‘ਸਜ਼ਾ ਕੇਂਦਰ’ ਬਣਦੇ ਜਾ ਰਹੇ ਹਨ। ਪਿੰਡਾਂ ਤੋਂ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦਾ ਸਮਾਂ ਅਤੇ ਪੈਸਾ ਬਰਬਾਦ ਹੋ ਰਿਹਾ। ਕਨੈਕਟ ਪੰਜਾਬ ਪੋਰਟਲ ਵੀ ਅਕਸਰ ਬੰਦ ਰਹਿੰਦਾ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਂਦੀਆਂ ਹਨ। ਮਲੂਕਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢੇ, ਤਾਂ ਜੋ ਹੜਤਾਲਾਂ ਖ਼ਤਮ ਹੋਣ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮਿਲ ਸਕਣ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਮੌਜੂਦ ਸਨ।
10ਬੀਟੀਡੀ26
ਗੁਰਪ੍ਰੀਤ ਸਿੰਘ ਮਲੂਕਾ।
Ad Position 22
No active advertisement
ਪਿਛਲੀ ਖ਼ਬਰ ਬੱਸ ਅੱਡੇ ਦੀ ਹਾਲਤ ਸੁਧਾਰਨ ਦੀ ਮੰਗ.... ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਗਹਿਰੀ ਭਾਗੀ ਤੇ ਜੱਸੀ ਪੌ ਵਾਲੀ ਪੁੱਜੀ
Ad Position 24
No active advertisement