12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਦਲਿਤ ਨੌਜਵਾਨ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਨਾ ਹੋਣ ਦੇ ਲਗਾਏ ਦੋਸ਼

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਬਠਿੰਡਾ, 11 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪਿੰਡ ਸਹਾਰਨਾ (ਮਾਨਸਾ) ਦੇ ਦਲਿਤ ਨੌਜਵਾਨ ਹਰਮਨਦੀਪ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ‘ਤੇ ਪੁਲਿਸ ਵਲੋਂ ਬਣਦੀ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਗਾਉਂਦੇ ਹੋਏ ਉਸ ਨੇ ਮਾਪਿਆਂ ਤੇ ਦਲਿਤ ਜਥੇਬੰਦੀ ਨੇ ਇਨਸਾਫ਼ ਦੀ ਮੰਗ ਕੀਤੀ ਹੈ।ਇਸ ਸਬੰਧੀ ਬਠਿੰਡਾ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਨੈਸ਼ਨਲ ਦਲਿਤ ਮਹਾਂ ਪੰਚਾਇਤ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਨੇ ਦੱਸਿਆ ਕੇ ਪੀੜਤ ਦੇ ਪਿਤਾ ਰਾਮਕਿਸ਼ਨ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਲੜਕੇ ਨੇ ਪਿਛਲੇ ਦਿਨੀਂ ਮੋਟਰਸਾਈਕਲ ਖ਼ਰੀਦਿਆ ਸੀ, ਜਿਸ ਦੀ ਟੌਹਰ ਤੋਂ ਖ਼ਫ਼ਾ ਹੋਏ ਕੁਝ ਲੋਕਾਂ ਨੇ ਜਾਤੀ ਰੰਜ਼ਿਸ ਦੇ ਚੱਲਦਿਆਂ ਉਸ ਦੀ ਕੁੱਟਮਾਰ ਕੀਤੀ ਹੈ ਪਰ ਪੁਲਿਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।ਗਹਿਰੀ ਨੇ ਕਿਹਾ ਕਿ ਇਸ ਸਬੰਧੀ ਥਾਣਾ ਬੋਹਾ ‘ਚ ਮੁਕੱਦਮਾ ਤਾਂ ਦਰਜ ਕੀਤਾ ਹੈ ਪਰ ਉਸ ਵਿਚ ਐਸ.ਸੀ. ਐਕਟ ਨਹੀਂ ਲਗਾਇਆ ਗਿਆ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਤੁਰੰਤ ਐਸ.ਸੀ. ਐਕਟ ਲਗਾ ਕੇ ਕਥਿਤ ਦੋਸ਼ੀ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਾਂਗੇ। ਇਹ ਮਾਮਲਾ ਉਨ੍ਹਾਂ ਡੀ.ਆਈ.ਜੀ. ਬਠਿੰਡਾ ਅਤੇ ਐਸ.ਐਸ.ਪੀ. ਮਾਨਸਾ ਦੇ ਧਿਆਨ ‘ਚ ਲਿਆ ਦਿੱਤਾ ਹੈ। ਇਸ ਮੌਕੇ ਬੋਹੜ ਸਿੰਘ ਘਾਰੂ, ਗੁਰਜੰਟ ਸਿੰਘ ਗਹਿਰੀ, ਗਾਂਧੀ ਸਿੱਧੂ, ਹਰਦਿਆਲ ਢਿੱਲੋਂ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੀਜੇ ਦਿਨ ਵੀ ਜਾਰੀ, ਸ਼ਹਿਰ ’ਚ ਕੂੜਾ-ਕਰਕਟ ਅਤੇ ਗੰਦਗੀ ਦੇ ਢੇਰ ਲੱਗਣੇ ਸ਼... ਅਗਲੀ ਖ਼ਬਰ ‘ਵੋਟਾਂ ਦੀ ਵਿਸ਼ੇਸ਼ ਗਹਿਰੀ ਸੁਧਾਈ’-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਐਤਵਾਰ ਨੂੰ ਵੀ ਅਧਿਆਪਕਾਂ ਨੂੰ ਸਕੂਲਾਂ ’ਚ...
Ad Position 24