ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੀਜੇ ਦਿਨ ਵੀ ਜਾਰੀ, ਸ਼ਹਿਰ ’ਚ ਕੂੜਾ-ਕਰਕਟ ਅਤੇ ਗੰਦਗੀ ਦੇ ਢੇਰ ਲੱਗਣੇ ਸ਼ੁਰੂ

Ad Position 21
No active advertisement
ਅਜੀਤ ਡੈਸਕ 12-07-2026

ਭਗਤਾ ਭਾਈਕਾ, 11 ਜੁਲਾਈ (ਸੁਖਪਾਲ ਸਿੰਘ ਸੋਨੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ, ਸਫ਼ਾਈ ਸੇਵਕ ਯੂਨੀਅਨ ਨਗਰਪੰਚਾਇਤ ਭਗਤਾ ਭਾਈ ਕਾ ਵੱਲੋਂ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਜਾਰੀ ਹੈ। ਪੜਤਾਲ ਕਾਰਨ ਸ਼ਹਿਰ ਅੰਦਰ ਥਾਂ ਥਾਂ ਕੂੜਾ ਕਰਕਟ ਅਤੇ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਚੁੱਕੇ ਹਨ। ਯੂਨੀਅਨ ਦੇ ਇਕਾਈ ਪ੍ਰਧਾਨ ਸੁਖਦੀਪ ਕੁਮਾਰ, ਮੀਤ ਪ੍ਰਧਾਨ ਰਜੇਸ ਲਾਲ, ਸੈਕਟਰੀ ਕ੍ਰਿਸਨ ਕੁਮਾਰ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਉਂਸਪਲਮੁਲਾਜ਼ਮ, ਸਫ਼ਾਈ ਸੇਵਕ ਅਤੇ ਸੀਵਰਮੈਨ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਹਾਂ-ਪੱਖੀਹੁੰਗਾਰਾ ਨਹੀਂ ਮਿਲ ਰਿਹਾ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਨਾ ਮੰਨਣ ਦੇ ਰੋਸ ਵਿਚ ਸਫਾਈ ਕਾਮੇ ਹੜਤਾਲ ਤੇ ਜਾਣ ਲਈ ਮਜਬੂਰ ਹੋਏ ਹਨ। ਆਗੂਆ ਨੇ ਨਗਰ ਪੰਚਾਇਤ ਭਗਤਾ ਭਾਈ ਕਾ ਦੇ ਮਤਾ ਨੰਬਰ 25 (ਮਿਤੀ 16/08/2024) ਅਨੁਸਾਰ ਸਫ਼ਾਈ ਸੇਵਕਾਂ ਨੂੰ ਕੰਟਰੈਕਟ ’ਤੇ ਭਰਤੀ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕਰਨ, ਕੰਟਰੈਕਟ ਕਰਮਚਾਰੀਆਂ ਦਾ ਬਕਾਇਆ ਈ.ਪੀ.ਐਫ ਤੁਰੰਤ ਜਮ੍ਹਾਂ ਕਰਵਾਉਣ, ਰੈਗੂਲਰ ਕਰਮਚਾਰੀਆਂ ਨੂੰ ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਨ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕਰਨ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ, ਇਹ ਹੜ੍ਹਤਾਲ ਜਾਰੀ ਰਹੇਗੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ ’ਤੇ ਬੰਦ ਰੱਖੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਦਲਿਤ ਨੌਜਵਾਨ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਪੁਲਿਸ ਕਾਰਵਾਈ ਨਾ ਹੋਣ ਦੇ ਲਗਾਏ ਦੋਸ਼
Ad Position 24
No active advertisement