ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮੋਟਰਸਾਈਕਲ ਚੋਰੀ ਕਰਨ ਦੇ ਆਦੀ ਚਾਰ ਵਿਅਕਤੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 12-07-2026

ਬਠਿੰਡਾ, 11 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 20 ਮੋਟਰ ਸਾਈਕਲ ਅਤੇ 1 ਸਕੂਟਰੀ ਬਰਾਮਦ ਕਰ ਲਈ ਗਈ ਹੈ। ਜਾਂਚ ਪੁਲਿਸ ਅਧਿਕਾਰੀ ਬੂਟਾ ਸਿੰਘ ਸੀ. ਆਈ. ਏ.-1 ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ੳਕੁਤ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਹੈ। ਮੁਖ਼ਬਰ ਵਲੋਂ ਦਰਜ ਕਰਵਾਏ ਗਏ ਮਾਮਲੇ ’ਚ ਦੱਸਿਆ ਕਿ ਉਕਤ ਵਿਅਕਤੀ ਸ਼ਹਿਰ ਵਿਚੋਂ ਵੱਖ-ਵੱਖ ਥਾਵਾਂ ਤੋਂ ਮੋਟਰ ਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ। ਪੁਲਿਸ ਥਾਣਾ ਸਦਰ ਪੁਲਿਸ ਪਾਰਟੀ ਵਲੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਜਸਪਾਲ ਸਿੰਘ ਵਾਸੀ ਕ੍ਰਿਸ਼ਨਾ ਕਲੋਨੀ ਬਠਿੰਡਾ, ਰਣਜੀਤ ਸਿੰਘ ਵਾਸੀ ਨਾਨਕਪੁਰਾ ਮੁਹੱਲਾ ਰਾਮਪੁਰਾ ਮੰਡੀ ਨੂੰ ਮਾਨਸਾ ਰੋਡ ਟੀ ਪੁਆਇੰਟ ਪਾਸੋਂ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ ਪਾਸੋਂ ਵੱਖ-ਵੱਖ ਮਾਰਕਾ 19 ਮੋਟਰ ਸਾਈਕਲ ਅਤੇ 1 ਸਕੂਟਰੀ ਬਰਾਮਦ ਕਰ ਲਈ ਗਈ ਹੈ। ਇਸੇ ਤਰ੍ਹਾਂ ਹੀ ਜਾਂਚ ਪੁਲਿਸ ਅਧਿਕਾਰੀ ਰਣਧੀਰ ਸਿੰਘ ਅਨੁਸਾਰ ਥਾਣਾ ਸਦਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ਾਲ ਕੁਮਾਰ ਅਤੇ ਵੀਰੂ ਕੁਮਾਰ ਨਾਮੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਇਨ੍ਹਾਂ ਪਾਸੋਂ ਮੋਟਰ ਸਾਈਕਲ ਨੰਬਰ ਪੀ. ਬੀ. 03 ਏ. ਐਸ. 5366 ਬਰਾਮਦ ਕਰ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਰੋਸ ਮਾਰਚ ਉਪਰੰਤ ਹਲਕਾ ਵਿਧਾਇਕਾ ਰਾਹੀਂ ਸਰਕਾਰ ਨੂੰ ਭੇਜਿਆ ਚਿਤਾਵਨੀ ਪੱਤਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੀਜੇ ਦਿਨ ਵੀ ਜਾਰੀ, ਸ਼ਹਿਰ ’ਚ ਕੂੜਾ-ਕਰਕਟ ਅਤੇ ਗੰਦਗੀ ਦੇ ਢੇਰ ਲੱਗਣੇ ਸ਼...
Ad Position 24
No active advertisement