13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਚੋਣ, ਹਰਦੇਵ ਸਿੰਘ ਕੋਟਫੱਤਾ ਬਣੇ ਜ਼ਿਲ੍ਹਾ ਪ੍ਰਧਾਨ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਬਠਿੰਡਾ, 11 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿਖੇ ਸੱਦੇ ਗਏ ਜਨਰਲ ਇਜਲਾਸ ਵਿਚ ਡੀ.ਸੀ. ਦਫਤਰ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ। ਇਹ ਚੋਣ ਪ੍ਰਕਿਰਿਆ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਫੱਤਾ, ਸਰਪ੍ਰਸਤ ਕ੍ਰਿਸ਼ਨ ਕੁਮਾਰ ਅਤੇ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੂਰੇ ਹਾਊਸ ਦੀ ਸਹਿਮਤੀ ਨਾਲ ਨੇਪਰੇ ਚੜ੍ਹਾਈ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਹਰਦੇਵ ਸਿੰਘ ਕੋਟਫੱਤਾ (ਜੂਨੀਅਰ ਸਹਾਇਕ) ਨੂੰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਬਠਿੰਡਾ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਤੋਂ ਇਲਾਵਾ ਅਮਰਜੀਤ ਸਿੰਘ (ਸੁਪਰਡੈਂਟ ਗਰੇਡ-2, ਮਾਲ) ਨੂੰ ਸੀਨੀਅਰ ਮੀਤ ਪ੍ਰਧਾਨ, ਮਨੋਜ ਕੁਮਾਰ (ਜੂਨੀਅਰ ਸਹਾਇਕ) ਨੂੰ ਜਨਰਲ ਸਕੱਤਰ, ਸੁਖਮੰਦਰ ਸਿੰਘ ਬੁੱਟਰ (ਕਲਰਕ) ਨੂੰ ਸਹਾਇਕ ਖ਼ਜ਼ਾਨਚੀ ਅਤੇ ਨਾਥਾ ਸਿੰਘ (ਜੂਨੀਅਰ ਸਹਾਇਕ) ਤੇ ਸੋਨੂੰ ਗਰੋਵਰ (ਕਲਰਕ) ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਦੌਰਾਨ ਸਰਬਸੰਮਤੀ ਨਾਲ ਇਹ ਫੈਸਲਾ ਵੀ ਕੀਤਾ ਗਿਆ ਕਿ ਯੂਨੀਅਨ ਦੀ ਬਾਕੀ ਟੀਮ ਪਹਿਲਾਂ ਵਾਂਗ ਹੀ ਨਿਰੰਤਰ ਆਪਣਾ ਕੰਮ ਕਰਦੀ ਰਹੇਗੀ। ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਅਤੇ ਸਮੁੱਚੀ ਟੀਮ ਨੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਰਮਚਾਰੀਆਂ ਦੇ ਹੱਕਾਂ ਅਤੇ ਮੰਗਾਂ ਲਈ ਹਮੇਸ਼ਾ ਤਨਦੇਹੀ ਨਾਲ ਡਟੇ ਰਹਿਣਗੇ ਅਤੇ ਪਹਿਲਾਂ ਨਾਲੋਂ ਵਧ-ਚੜ ਕੇ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਗਰਮੀ ਤੋਂ ਪੀੜਤ ਦੋ ਵਿਅਕਤੀ ਹਸਪਤਾਲ ਦਾਖ਼ਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਦਾ ਇਕਲੌਤਾ ਕੌਂਸਲਰ ਸੀਰਾ ਪੰਨੂੰ ਬਣਿਆ ਨਗਰ ਪੰਚਾਇਤ ਦਾ ਪ੍ਰਧਾਨ
Ad Position 24