ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਹਾਰਾ ਸੰਸਥਾ ਵਲੋਂ ਸੜਕ ਦੁਰਘਟਨਾ ਵਿਚ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ

Ad Position 21
No active advertisement
ਅਜੀਤ ਡੈਸਕ 14-07-2026

ਬਠਿੰਡਾ, 13 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਜੌਗਰ ਪਾਰਕ ਨੇੜੇ ਕਿਸੇ ਵਾਹਨ ਨਾਲ ਟਕਰਾਉਣ ਨਾਲ ਇਕ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ, ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ਪਹੁੰਚੇ। ਜ਼ਖ਼ਮੀ ਮੋਟਰ ਸਾਈਕਲ ਸਵਾਰ ਨੂੰ ਕਾਰ ਮਾਲਕਾਂ ਨੇ ਸਹਾਰਾ ਐਂਬੂਲੈਂਸ ਵਿਚ ਬਿਠਾ ਦਿੱਤਾ ਗਿਆ। ਇਕ ਕਾਰ ਯਾਤਰੀ ਸਹਾਰਾ ਐਂਬੂਲੈਂਸ ਵਿਚ ਸਵਾਰ ਵੀ ਹੋ ਗਿਆ, ਪ੍ਰੰਤੂ ਜਦੋਂ ਸਹਾਰਾ ਐਂਬੂਲੈਂਸ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚੀ, ਤਾਂ ਐਂਬੂਲੈਂਸ ਵਿਚ ਬੈਠਾ ਕਾਰ ਯਾਤਰੀ ਕਿਸੇ ਨੂੰ ਦੱਸੇ ਬਿਨ੍ਹਾਂ ਨੌ ਦੋ ਗਿਆਰਾਂ ਹੋ ਗਿਆ। ਇਹ ਉਪਰੋਕਤ ਘਟਨਾ ਦੀ ਜਾਣਕਾਰੀ ਸੰਦੀਪ ਗਿੱਲ ਨੇ ਮੀਡੀਆ ਨੂੰ ਦਿੱਤੀ ਹੈ। ਇਸ ਤੋਂ ਇਲਾਵਾ ਇਕ ਹੋਰ ਘਟਨਾ ’ਚ ਜ਼ਖ਼ਮੀ ਮੋਟਰ ਸਾਈਕਲ ਸਵਾਰ ਨੂੰ ਬਹੁਤ ਗੰਭੀਰ ਹਾਲਤ ਵਿਚ 5-6 ਲੋਕ ਹਸਪਤਾਲ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਪਹੁੰਚੇ ਅਤੇ ਉਹ ਕੁਝ ਸਮੇਂ ਬਾਅਦ ਬਿਨ੍ਹਾਂ ਕਿਸੇ ਨੂੰ ਦੱਸੇ ਸਰਕਾਰੀ ਹਸਪਤਾਲ ਵਿਚੋਂ ਫ਼ਰਾਰ ਹੋ ਗਏ। ਸਹਾਰਾ ਟੀਮ ਨੇ ਇਸ ਮਾਮਲੇ ਬਾਰੇ ਥਰਮਲ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ, ਪਰ ਹੁਣ ਤੱਕ ਮੋਟਰ ਸਾਈਕਲ ਨੂੰ ਟੱਕਰ ਮਾਰਨ ਵਾਲੇ ਲੋਕਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਥਰਮਲ ਪੁਲਿਸ ਸਟੇਸ਼ਨ ਦੇ ਐੱਸ ਐੱਚ ਓ ਹਰਜੋਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਜ਼ਖਮੀ ਨੌਜਵਾਨ ਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਨੌਜਵਾਨ ਲਕਸ਼ਮੀ ਪੁੱਤਰ ਬਿੰਦਾਸਰੀ (30) ਵਾਸੀ ਬੱਲਾ ਰਾਮ ਨਗਰ ਦਾ ਰਹਿਣ ਵਾਲਾ ਹੈ।

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਓਵਰਫ਼ਲੋ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਕਈ ਹਿੱਸਿਆਂ ਦੇ ਲੋਕ ਸੜਾਂਦ ’ਚ ਰਹਿਣ ਲਈ ਮਜਬੂਰ ਅਗਲੀ ਖ਼ਬਰ ਇਕ ਘਰ ’ਚੋਂ ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ, ਕਥਿਤ ਦੋਸ਼ੀ ਗ੍ਰਿਫਤਾਰ
Ad Position 24
No active advertisement