02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਸਤਲੁਜ’ ਫ਼ਿਲਮ ਰਿਲੀਜ਼ ਅਤੇ ਖਾਲੜਾ ਕੇਸ ਦੇ ਮੁਜ਼ਰਮ ਨੂੰ ਜੇਲ੍ਹ ’ਚ ਸੁੱਟਣ, ਟਰੁੱਥ ਕਮਿਸ਼ਨ ਬਣਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 15-07-2026

ਬਠਿੰਡਾ, 14 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਿਡ ਅਕਾਲੀ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਵਲੋਂ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਇਕ ਮੰਗ ਪੱਤਰ ਭੇਜਿਆ ਗਿਆ। ਜਿਸ ਰਾਹੀਂ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਦੇਸ਼ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਕਰਨ, ਜਸਵੰਤ ਸਿੰਘ ਖਾਲੜਾ ਨਾਲ ਸਬੰਧਿਤ ਮਾਮਲੇ ਦੇ ਮੁਜਰਿਮ ਡੀਐਸਪੀ ਨੂੰ ਲੱਭ ਕੇ ਜੇਲ੍ਹ ਵਿਚ ਸੁੱਟਣ ਅਤੇ 1982 ਤੋਂ 1995 ਦੇ ਦੌਰ ਨਾਲ ਸਬੰਧਿਤ ਘਟਨਾਵਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ‘ਟਰੁੱਥ ਕਮਿਸ਼ਨ’ ਬਣਾਉਣ ਦੀ ਮੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਨੁੱਖੀ ਅਧਿਕਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤਾ ਜਾਵੇ। ਮੰਗ ਪੱਤਰ ਵਿਚ ਇਹ ਵੀ ਕਿਹਾ ਗਿਆ ਕਿ ਸਜ਼ਾ ਜਾਫ਼ਤਾ ਮੁਜਰਿਮ ਡੀਐਸਪੀ ਜਸਪਾਲ ਸਿੰਘ ਲੰਬੇ ਸਮੇਂ ਤੋਂ ਜੇਲ੍ਹ ਵਿਚੋਂ ਛੁੱਟੀ ਆਉਣ ’ਤੇ ਫਰਾਰ ਦੱਸਿਆ ਜਾ ਰਿਹਾ, ਇਸ ਕਰਕੇ ਇਸ ਕੇਸ ਦੀ ਪੜ੍ਹਤਾਲ ਕਰਵਾ ਕੇ ਮੁਜਰਿਮ ਨੂੰ ਲੱਭ ਕੇ ਸਲਾਖ਼ਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਸਜ਼ਾ ਮੁਆਫ਼ੀ ਦੀਆਂ ਸਿਫ਼ਾਰਸ਼ਾਂ ਨੂੰ ਜੱਗਜਾਹਿਰ ਕੀਤਾ ਜਾਵੇ। ਇਸ ਤੋਂ ਇਲਾਵਾ ਜਥੇਬੰਦੀਆਂ ਨੇ 1982 ਦੇ ਧਰਮਯੁੱਧ ਤੋਂ ਲੈ ਕੇ 1995 ਵਿਚ ਜਸਵੰਤ ਸਿੰਘ ਖ਼ਾਲਸਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਦੌਰਾਨ ਪੰਜਾਬ ਵਿਚ ਵਾਪਰੇ ਘਟਨਾਕ੍ਰਮ ਦੀ ਸੱਚਾਈ ਸਾਹਮਣੇ ਲਿਆਉਣ, ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਸਮਾਜ ਵਿਚ ਮੇਲ-ਮਿਲਾਪ ਨੂੰ ਮਜ਼ਬੂਤ ਕਰਨ ਲਈ ‘ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ’ ਦੇ ਗਠਨ ਦੀ ਮੰਗ ਵੀ ਉਠਾਈ। ਮੰਗ ਪੱਤਰ ਦੇਣ ਮੌਕੇ ਗੁਰਦੀਪ ਸਿੰਘ ਬਰਾੜ, ਭੋਲਾ ਸਿੰਘ ਗਿੱਲ ਪੱਤੀ, ਸੁਖਮਨਦੀਪ ਸਿੰਘ, ਰਾਜਵਿੰਦਰ ਸਿੰਘ ਰਾਣਾ, ਬਿਕਰਮ ਸਿੰਘ ਧਿੰਗੜ, ਬਲਜਿੰਦਰ ਸਿੰਘ, ਬਲਤੇਜ ਸਿੰਘ, ਗੁਰਮੀਤ ਸਿੰਘ, ਮਾਨ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਦੀਵਾਨ ਸਿੰਘ ਡਿੱਖ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ, ਭਗਤਾ ਭਾਈਕਾ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਅਗਲੀ ਖ਼ਬਰ ਪਾਵਰਕਾਮ ਮੈਨੇਜਮੈਂਟ ਦੇ ਵਤੀਰੇ ਖਿਲਾਫ਼ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement