ਚਾਉਕੇ, 14 ਜੁਲਾਈ (ਮਨਜੀਤ ਸਿੰਘ ਘੜੈਲੀ)-ਵਣ ਵਿਭਾਗ ਬਰਨਾਲਾ ਵਲੋਂ ਸਕੂਲ ਪ੍ਰਬੰਧਕਾਂ ਦੇ ਵਿਸ਼ੇਸ ਸਹਿਯੋਗ ਨਾਲ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ 17 ਅਤੇ 18 ਜੁਲਾਈ 2026 ਨੂੰ ਦੋ ਰੋਜਾ ਵਣ ਮਹਾਂਉਤਸਵ ਮਨਾਇਆ ਜਾਵੇਗਾ। ਸਕੂਲ ਪ੍ਰਬੰਧਕਾਂ ਨਾਲ ਵਿਸ਼ੇਸ ਮੀਟਿੰਗ ਕਰਨ ਉਪਰੰਤ ਵਣ ਰੇਂਜ ਅਫਸਰ ਬਰਨਾਲਾ ਸਵਰਨ ਸਿੰਘ, ਬਲਾਕ ਅਫ਼ਸਰ ਜਗਸੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਣ ਮਹਾਂ ਉਤਸਵ ਦੌਰਾਨ ਬੂਟੇ ਲਗਾਏ ਜਾਣਗੇ ਅਤੇ ਸੰਸਥਾ ਦੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵੱਖ-ਵੱਖ ਕਿਸਮਾਂ ਦੇ ਫ਼ਲਦਾਰ, ਛਾਂਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡ ਕੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਰੁੱਖਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਜ਼ਿਲ੍ਹੇ ਨੂੰ ਬੂਟੇ ਲਗਾ ਕੇ ਹਰਿਆ-ਭਰਿਆ ਬਣਾਉਣ ਲਈ ਵਣ ਵਿਭਾਗ ਬਰਨਾਲਾ ਵਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀ ਰਹਿੰਦ-ਖੂੰਹਦ ਤੇ ਗੰਦਗੀ ਮਾਰਗਾਂ ਦੇ ਕਿਨਾਰੇ ਨਾ ਸੁੱਟੀ ਜਾਵੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਫੜਿਆ ਗਿਆ ਉਸ ਖਿਲਾਫ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਦੱਸਿਆ ਕਿ ਸੰਸਥਾ ਦੇ ਸੈੰਕੜਿਆਂ ਦੀ ਵੱਡੀ ਗਿਣਤੀ ਚ ਜ਼ਿਲ੍ਹਾ ਬਰਨਾਲਾ, ਬਠਿੰਡਾ ਅਤੇ ਮਾਨਸਾ ਨਾਲ ਸਬੰਧਿਤ ਸੰਸਥਾ ਦੇ ਵਿਦਿਆਰਥੀ ਤੇ ਮਾਪੇ ਸ਼ਮੂਲੀਅਤ ਕਰਨਗੇ। ਦੋ ਰੋਜ਼ਾ ਵਣ ਵਿਭਾਗ ਬਰਨਾਲਾ ਵਲੋਂ ਮਨਾਏ ਜਾ ਰਹੇ ਵਣ ਮਹਾਂਉਤਸਵ ਦੌਰਾਨ ਸੈਂਕੜਿਆਂ ਦੀ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਮਾਪਿਆਂ ਵਲੋਂ ਬੂਟੇ ਲਗਾ ਕੇ ਸੰਭਾਲ ਕਰਨ ਦਾ ਪ੍ਰਣ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਿਰ ਸਨ।
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਮਨਾਇਆ ਜਾਵੇਗਾ ਵਣ ਮਹਾਂ ਉਤਸਵ
ਅਜੀਤ ਡੈਸਕ
15-07-2026