02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ 21 ਨੂੰ ਵਿੱਤ ਮੰਤਰੀ ਦਫ਼ਤਰ ਅੱਗੇ ਧਰਨੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 15-07-2026

ਭਗਤਾ ਭਾਈਕਾ, 14 ਜੁਲਾਈ (ਸੁਖਪਾਲ ਸਿੰਘ ਸੋਨੀ)-ਜੁਝਾਰੂ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ 21 ਜੁਲਾਈ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਮੰਡੀ ਅੱਗੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਕਿਹਾ ਕਿ ਯੂਨੀਅਨ ਵਲੋਂ 21 ਜੁਲਾਈ ਨੂੰ ਦਿੱਤੇ ਜਾ ਰਹੇ ਧਰਨੇ ਦੌਰਾਨ ਨਫ਼ੇ ਨੁਕਸਾਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਬੀਬੀ ਦਿਆਲਪੁਰਾ ਨੇ ਦੱਸਿਆ ਕਿ ਸਬੰਧਿਤ ਵਿਭਾਗ ਦੇ ਮੰਤਰੀ ਬਲਜੀਤ ਕੌਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਿਵਾਏ ਲਾਰਿਆਂ ਤੋਂ ਸਾਡੇ ਪੱਲੇ ਕੱਖ ਵੀ ਨਹੀਂ ਪਿਆ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮੰਤਰੀ ਇਕ ਔਰਤ ਹੋਣ ਦੇ ਨਾਤੇ ਔਰਤਾਂ ਦੇ ਦਰਦ ਨੂੰ ਨਹੀਂ ਪਛਾਣ ਰਹੇ ਕਿ ਇੰਨੇ ਘੱਟ ਪੈਸਿਆਂ ਤੇ ਘਰ ਦਾ ਗੁਜ਼ਾਰਾ ਚਲਾਉਣਾ ਕਿੰਨਾ ਔਖਾ ਹੈ। ਉਨ੍ਹਾਂ ਕਿਹਾ ਕਿ ਸਾਡਾ ਕੰਮ ਬਹੁਤ ਜ਼ਿਆਦਾ ਅਤੇ ਮਿਹਨਤਾਨਾ ਬਿਲਕੱੁਲ ਨਾ ਮਾਤਰ ਹੈ। ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਅਸੀਂ ਦੋ ਵਾਰ ਮੰਗ ਪੱਤਰ ਭੇਜ ਕੇ ਮੀਟਿੰਗ ਦੀ ਮੰਗ ਕਰ ਚੁੱਕੇ ਹਾਂ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਸਬਰ ਨੂੰ ਹੁਣ ਹੋਰ ਨਾ ਪਰਖੇ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੂਨੀਅਨ ਨੂੰ 17 ਜੁਲਾਈ ਤੱਕ ਮੀਟਿੰਗ ਦਾ ਸਮਾਂ ਨਹੀਂ ਦਿੰਦੇ ਤਾਂ 21 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਮੰਡੀ ਵਿਖੇ ਵੱਡਾ ਧਰਨਾ ਲਗਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਾਨ ਨੇ ਪਿੰਡ ਸੇਲਬਰਾਹ ਦੇ ਮੰਦਰ ਦੀ ਕਾਰ ਸੇਵਾ ਲਈ ਟਰਾਲਾ ਬਰੇਤੀ ਦਾ ਦਾਨ ਕੀਤਾ ਅਗਲੀ ਖ਼ਬਰ ਇੰਦਰ ਦੇਵਤਾ ਨੂੰ ਖੁਸ਼ ਕਰਨ ਲਈ ਦਿਉਣ ਦੇ ਕਿਸਾਨਾਂ ਆਪਣੇ ਖੇਤਾਂ ’ਚ ਮਿੱਠੇ ਚੌਲਾਂ ਦਾ ਲੰਗਰ ਲਗਾਇਆ
Ad Position 24
No active advertisement