07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਮੋਦੀ ਦੀ ‘ਪੰਜਾਬ ਫੇਰੀ’ ਨੂੰ ਸਮਰਪਿਤ ਭਾਜਪਾ ਵਲੋਂ ਸਫ਼ਾਈ ਮੁਹਿੰਮ

Ad Position 21
No active advertisement
ਅਜੀਤ ਡੈਸਕ 17-07-2026

ਬਠਿੰਡਾ, 16 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਹੋਣ ਵਾਲੀ ‘ਪੰਜਾਬ ਫੇਰੀ’ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪੱਧਰ ’ਤੇ 15 ਅਤੇ 16 ਜੁਲਾਈ ਨੂੰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਲੋਕ ਸਭਾ ਹਲਕਾ ਬਠਿੰਡਾ ਵਿਚ ਕੁਆਰਡੀਨੇਟਰ ਪਰਮਪਾਲ ਕੌਰ ਸਿੱਧੂ ਦੀ ਅਗਵਾਈ ਹੇਠ ਬਠਿੰਡਾ, ਮਾਨਸਾ ਅਤੇ ਸਰਦੂਲਗੜ੍ਹ ਸਮੇਤ ਵੱਖ-ਵੱਖ ਹਲਕਿਆਂ ਵਿਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਅਭਿਆਨ ਵਿਚ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਰਾਮਪੁਰਾ, ਮੌੜ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਹਲਕਿਆਂ ਵਿਚ ਸਰਕਲ ਪ੍ਰਧਾਨਾਂ, ਮੰਡਲ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਵੱਖ-ਵੱਖ ਮੋਰਚਿਆਂ ਦੇ ਅਹੁਦੇਦਾਰਾਂ ਨੇ ਟੀਮਾਂ ਬਣਾ ਕੇ ਜਨਤਕ ਥਾਵਾਂ ਦੀ ਸਫ਼ਾਈ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2014 ਵਿਚ ਦੇਸ਼ ਦੀ ਕਮਾਨ ਸੰਭਾਲਦੇ ਹੀ ‘ਸਵੱਛ ਭਾਰਤ ਅਭਿਆਨ’ ਦੀ ਸ਼ੁਰੂਆਤ ਕੀਤੀ ਸੀ ਅਤੇ ਉਹ ਖ਼ੁਦ ਵੀ ਸਮੇਂ-ਸਮੇਂ ’ਤੇ ਇਸ ਮੁਹਿੰਮ ਵਿਚ ਹਿੱਸਾ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਵੱਛ ਭਾਰਤ ਅਤੇ ਤੰਦਰੁਸਤ ਭਾਰਤ’ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਰਜੀਹੀ ਏਜੰਡਾ ਹੈ। ਕੁਆਰਡੀਨੇਟਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਲੋਕਾਂ ਤੱਕ ‘ਸਵੱਛ ਭਾਰਤ’ ਦਾ ਸੰਦੇਸ਼ ਪਹੁੰਚਾਉਣ ਲਈ ਚਲਾਈ ਗਈ ਹੈ। ਪਰਮਪਾਲ ਕੌਰ ਸਿੱਧੂ ਤੇ ਗੁਰਪ੍ਰੀਤ ਮਲੂਕਾ ਨੇ ਸਫ਼ਾਈ ਮੁਹਿੰਮ ਵਿਚ ਯੋਗਦਾਨ ਪਾਉਣ ਵਾਲੇ ਐਸ.ਸੀ. ਮੋਰਚਾ ਪ੍ਰਧਾਨ ਸਵਰਨ ਸਿੰਘ, ਘੱਟ ਗਿਣਤੀ ਮੋਰਚਾ ਪ੍ਰਧਾਨ ਭਾਰਤ ਭੂਸ਼ਣ ਜੈਨ, ਜਨਰਲ ਸਕੱਤਰ ਚੰਦਨ ਕਾਂਤ, ਮੇਜਰ ਸਿੰਘ ਬਰਾੜ, ਵਿਵੇਕ ਗਰਗ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ, ਜਨਰਲ ਸਕੱਤਰ ਅਮਨ ਚੱਠਾ ਰਾਮਾ ਸਮੇਤ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸੀਡ ਵਪਾਰੀ ਨਾਲ 19.66 ਲੱਖ ਰੁਪਏ ਦੀ ਕਥਿਤ ਠੱਗੀ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਨੇ ਪਿੰਡ ਚੱਠੇਵਾਲਾ ਅਤੇ ਲੇਲੇਵਾਲਾ ’ਚ ਨਵੀਆਂ ਕਮੇਟੀਆਂ ਦਾ ਕੀਤਾ ਗਠਨ
Ad Position 24