07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਰਾਸ਼ਟਰੀ ਮਹਿਲਾ ਆਯੋਗ ਵਲੋਂ ਬਠਿੰਡਾ ’ਚ ਜਨ ਸੁਣਵਾਈ, ਮਹਿਲਾਵਾਂ ਦੇ ਅਧਿਕਾਰਾਂ ਅਤੇ ਸੁਰੱਖਿਆ ’ਤੇ ਰਿਹਾ ਵਿਸ਼ੇਸ਼ ਫੋਕਸ

Ad Position 21
No active advertisement
ਅਜੀਤ ਡੈਸਕ 17-07-2026

ਬਠਿੰਡਾ, 16 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਰਾਸ਼ਟਰੀ ਮਹਿਲਾ ਆਯੋਗ (ਐਨ.ਸੀ.ਡਬਲਿਊ.) ਦੀ ਚੇਅਰਪਰਸਨ ਵਿਜਯਾ ਰਹਾਟਕਰ ਨੇ ਅੱਜ ‘ਰਾਸ਼ਟਰੀ ਮਹਿਲਾ ਆਯੋਗ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਠਿੰਡਾ ਵਿਚ ਜਨ ਸੁਣਵਾਈ ਕੀਤੀ। ਰਹਾਟਕਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਹਿਲਾਵਾਂ ਨੂੰ ਇਨਸਾਫ਼ ਸਰਲ, ਸੰਵੇਦਨਸ਼ੀਲ ਅਤੇ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ। ਜਨ ਸੁਣਵਾਈ ਦੌਰਾਨ ਘਰੇਲੂ ਹਿੰਸਾ, ਦਾਜ ਲਈ ਪ੍ਰੇਸ਼ਾਨ ਕਰਨ, ਜਿਨਸੀ ਅਪਰਾਧਾਂ ਅਤੇ ਮਹਿਲਾਵਾਂ ਨਾਲ ਸਬੰਧਿਤ ਹੋਰ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਕਈ ਮਾਮਲਿਆਂ ਵਿਚ ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਰਹਾਟਕਰ ਨੇ ਕਿਹਾ ਕਿ ਮਹਿਲਾਵਾਂ ਪ੍ਰਤੀ ਅਪਮਾਨਜਨਕ ਭਾਸ਼ਾ, ਚਰਿੱਤਰ ਹਣਨ ਅਤੇ ਅਸੰਵੇਦਨਸ਼ੀਲ ਵਿਵਹਾਰ ਕਿਸੇ ਵੀ ਸਥਿਤੀ ਵਿਚ ਮਨਜ਼ੂਰ ਨਹੀਂ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਮਹਿਲਾਵਾਂ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਵਿਚ ਸੰਵੇਦਨਸ਼ੀਲ ਅਤੇ ਜਵਾਬਦੇਹ ਪਹੁੰਚ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਬਠਿੰਡਾ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਰਕਾਰੀ ਰਾਜਿੰਦਰਾ ਕਾਲਜ ਵਿਚ ਕਰਵਾਏ ਗਏ ‘ਸ਼ੀ ਸਰਵਜ਼’ ਵਿਸ਼ੇਸ਼ ਸੈਮੀਨਾਰ ਨੂੰ ਵੀ ਸੰਬੋਧਨ ਕੀਤਾ, ਜਿਸ ਵਿਚ ਮਹਿਲਾਵਾਂ ਲਈ ਹਥਿਆਰਬੰਦ ਬਲਾਂ ਵਿਚ ਕਰੀਅਰ ਦੀਆਂ ਸੰਭਾਵਨਾਵਾਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਡੀ.ਏ.ਵੀ. ਕਾਲਜ ਵਿਚ ਕਰਵਾਏ ਗਏ ਪ੍ਰੋਗਰਾਮ ਨੂੰ ਵੀ ਸੰਬੋਧਨ ਕੀਤਾ। ਜਨ ਸੁਣਵਾਈ ਤੋਂ ਬਾਅਦ ਉਨ੍ਹਾਂ ਨੇ ਬਠਿੰਡਾ ਰੇਂਜ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸਬੰਧਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਰਮਿਆਨ ਤਾਲਮੇਲ ਅਤੇ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਰਹਾਟਕਰ ਨੇ ਆਯੋਗ ਦੀ ‘ਤੇਰੇ ਮੇਰੇ ਸਪਨੇ’ ਪਹਿਲ ਨੂੰ ਜ਼ਿਲ੍ਹਾ ਪੱਧਰ ’ਤੇ ਲਾਗੂ ਕਰਨ ਦਾ ਸੁਝਾਅ ਵੀ ਦਿੱਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਮਹਿਲਾਵਾਂ ਦੇ ਭਲਾਈ ਅਤੇ ਸਸ਼ਕਤੀਕਰਨ ਨਾਲ ਸਬੰਧਿਤ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚੇ। ਉਨ੍ਹਾਂ ਨੇ ਨਸ਼ੇ ਅਤੇ ਸਾਈਬਰ ਅਪਰਾਧਾਂ ਤੋਂ ਪ੍ਰਭਾਵਿਤ ਮਹਿਲਾਵਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਆਯੋਗ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਐੱਸ.ਐੱਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੇਸ਼ੀ ਅਸਲ੍ਹੇ ਸਣੇ 1 ਕਾਬੂ, ਆਸਟਰੀਆ ਦੇ ਪਿਸਤੌਲ ਸਣੇ 2 ਨਾਜਾਇਜ਼ ਪਿਸਤੌਲ ਬਰਾਮਦ ਅਗਲੀ ਖ਼ਬਰ ਸੀਡ ਵਪਾਰੀ ਨਾਲ 19.66 ਲੱਖ ਰੁਪਏ ਦੀ ਕਥਿਤ ਠੱਗੀ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24
No active advertisement