05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੀਵਰੇਜ ਦੇ ਪਾਣੀ ਦੇ ਓਵਰਫਲੋਅ ਤੋਂ ਤੰਗ ਮੰਡੀ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-07-2026
ਭੁੱਚੋ ਮੰਡੀ, 17 ਜੁਲਾਈ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਵਿਚ ਕਈ ਦਿਨਾਂ ਤੋਂ ਸੀਵਰੇਜ ਓਵਰਫਲੋਅ ਦੀ ਸਮੱਸਿਆ ਪ੍ਰਤੀ ਲੋਕਾਂ ਦਾ ਗੁੱਸਾ ਆਖ਼ਰਕਾਰ ਸੜਕਾਂ ’ਤੇ ਉਤਰ ਆਇਆ। ਵਾਰਡ ਨੰਬਰ 8 ਦੇ ਵਸਨੀਕਾਂ ਨੇ ਇਸ ਮੁੱਦੇ ਦੇ ਸਥਾਈ ਹੱਲ ਦੀ ਮੰਗ ਕਰਦੇ ਹੋਏ ਨਗਰ ਕੌਂਸਲ ਅਤੇ ਸਬੰਧਿਤ ਵਿਭਾਗ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕਰਨ ਲਈ ਇਕ ਧਰਨਾ ਦਿੱਤਾ। ਵਸਨੀਕਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੀਵਰੇਜ ਦੇ ਓਵਰਫਲੋਅ ਕਾਰਨ ਵਾਰਡ 1, 3, 5, 6 ਅਤੇ 7 ਸਮੇਤ ਕਈ ਇਲਾਕਿਆਂ ਦੀਆਂ ਗਲੀਆਂ ਵਿਚ ਗੰਦਾ ਪਾਣੀ ਇਕੱਠਾ ਹੋ ਗਿਆ ਹੈ। ਇਸ ਨਾਲ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਬਦਬੂ ਅਤੇ ਗੰਦਗੀ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ। ਉਨ੍ਹਾਂ ਨੇ ਇਸ ਸਮੱਸਿਆ ਵੱਲ ਵਾਰ-ਵਾਰ ਸਬੰਧਿਤ ਅਧਿਕਾਰੀਆਂ ਤੱਕ ਪਹੁੰਚ ਕੀਤੀ ਹੈ ਪ੍ਰੰਤੂ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੀਵਰੇਜ ਸਿਸਟਮ ਦੀ ਜਲਦੀ ਮੁਰੰਮਤ ਨਾ ਕੀਤੀ ਗਈ ਤਾਂ ਮੌਨਸੂਨ ਦੇ ਮੌਸਮ ਦੌਰਾਨ ਸਥਿਤੀ ਕਾਫ਼ੀ ਵਿਗੜ ਸਕਦੀ ਹੈ। ਵਸਨੀਕਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਸੀਵਰੇਜ ਓਵਰਫਲੋਅ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਥਾਈ ਹੱਲ ਤੱਕ, ਗਲੀਆਂ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਅਸਥਾਈ ਉਪਾਅ ਕੀਤੇ ਜਾਣ ਅਤੇ ਜਨਤਾ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ। ਬਲਬੀਰ ਕੌਰ, ਸੁਮਨ, ਭਾਰਤੀ, ਬਿੱਟੂ, ਦਿਲਦਾਰ ਸਿੰਘ ਅਤੇ ਰਵੀ ਕੁਮਾਰ ਸਮੇਤ ਮੰਡੀ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਇਮਾਰਤ ਲਈ ਐੱਮ. ਪੀ. ਵਲੋਂ ਗ੍ਰਾਂਟ ਜਾਰੀ ਅਗਲੀ ਖ਼ਬਰ ਭੁੱਚੋ ਮੰਡੀ ਦੀ ਅਕਸਨੀਰ ਕੌਰ ਨੇ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤਿਆ
Ad Position 24
No active advertisement