03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰੂ ਰਵਿਦਾਸ ਧਰਮਸ਼ਾਲਾ ਇਮਾਰਤ ਲਈ ਐੱਮ. ਪੀ. ਵਲੋਂ ਗ੍ਰਾਂਟ ਜਾਰੀ

Ad Position 21
No active advertisement
ਅਜੀਤ ਡੈਸਕ 18-07-2026
ਨਥਾਣਾ, 17 ਜੁਲਾਈ (ਗੁਰਦਰਸ਼ਨ ਲੁੱਧੜ)-ਗੁਰੂ ਰਵਿਦਾਸ ਧਰਮਸ਼ਾਲਾ ਨਥਾਣਾ ਦੀ ਇਮਾਰਤ ਉਸਾਰਣ ਲਈ ਹਲਕੇ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ 3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਿਸ ਉਪਰੰਤ ਅੱਜ ਮੋਹਤਬਰ ਵਿਅਕਤੀਆਂ ਅਤੇ ਮੁਹੱਲਾ ਨਿਵਾਸੀਆਂ ਵਲੋਂ ਨਵੇਂ ਉਸਾਰੀ ਜਾਣ ਵਾਲੀ ਇਮਾਰਤ ਦੀ ਨੀਂਹ ਸ਼ਰਧਾ ਅਤੇ ਧਾਰਮਿਕ ਪਰੰਪਰਾ ਅਨੁਸਾਰ ਰੱਖੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਅਤੇ ਸਰਕਲ ਜਥੇਦਾਰ ਗੁਰਤੇਜ ਸਿੰਘ ਨੇ ਕਿਹਾ ਕਿ ਸਾਂਝੀਆਂ ਥਾਵਾਂ ਦਾ ਵਿਕਾਸ ਸਮਾਜ ਨੂੰ ਇੱਕਜੁੱਟ ਕਰਨ, ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਪ੍ਰੋਤਸਾਹਨ ਦੇਣ ਲਈ ਮਹੱਤਵਪੂਰਨ ਹੈ। ਪੰਚਾਇਤੀ ਆਗੂਆਂ ਨੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੀ ਗਈ ਗ੍ਰਾਂਟ ਲਈ ਧੰਨਵਾਦ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਮਾ: ਗੁਰਚਰਨ ਸਿੰਘ, ਨਗਰ ਪੰਚਾਇਤ ਕੌਂਸਲਰ ਪਾਲ ਸਿੰਘ, ਬੇਅੰਤ ਸਿੰਘ, ਜਗਸੀਰ ਸਿੰਘ ਸਾਬਕਾ ਕੌਂਸਲਰ, ਗੁਰਪਾਲ ਸਿੰਘ, ਕੌਂਸਲਰ ਹਰਵਿੰਦਰ ਸਿੰਘ ਬੱਟਾ, ਕ੍ਰਿਸ਼ਨ ਸਿੰਘ ਖਾਲਸਾ, ਹਰਮਨਦੀਪ ਸਿੰਘ ਹਨੀ, ਨਿਰਮਲ ਸਿੰਘ, ਬੁੱਗਰ ਸਿੰਘ, ਲਾਭ ਸਿੰਘ, ਗੁਰਪ੍ਰੀਤ ਸਿੰਘ ਅਤੇ ਮੁਹੱਲੇ ਦੇ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਜਥੇਬੰਦਕ ਸੰਘਰਸ਼ ਲਈ ਲਾਮਬੰਦੀ ਮੀਟਿੰਗ ਅਗਲੀ ਖ਼ਬਰ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਤੋਂ ਤੰਗ ਮੰਡੀ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement