ਬਠਿੰਡਾ, 17 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਪਾਰਟੀ ਵਲੋਂ ਟਰਾਂਸਪੋਰਟ ਨਗਰ ਬਠਿੰਡਾ ਪਾਸੋਂ 1 ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਮੱਲ੍ਹਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ।