ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫ਼ੂਕ ਕੇ ਕਾਲਾ ਦਿਵਸ ਮਨਾਉਣ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਰੈਲੀ ਕੀਤੀ ਗਈ। ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਪੈਨਸ਼ਨਰਜ਼ ਯੂਨੀਅਨ ਦੇ ਲਖਨ ਲਾਲ ਮੌੜ, ਸਿਕੰਦਰ ਸਿੰਘ ਘਰਾਂਗਣਾ, ਗੁਰਦਰਸ਼ਨ ਸਿੰਘ, ਜਸਵੰਤ ਸਿੰਘ ਮੌਜੋ ਨੇ ਕਿਹਾ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਮੜ੍ਹ ਕੇ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਪੰਜਾਬ ਦੇ ਰਵਾਇਤੀ ਪੈਟਰਨ ਮੁਤਾਬਿਕ ਪੂਰੇ ਵਿੱਤੀ ਲਾਭ ਦਿੱਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਨਾਲ ਹੀ ਕੱਚੇ, ਦਿਹਾੜੀਦਾਰ ਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਬਿਨਾਂ ਸ਼ਰਤਾਂ ਤੋਂ ਪੱਕਾ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮਾਣ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ ਹਰਪਾਲ ਸਿੰਘ, ਜੱਗਾ ਸਿੰਘ, ਬਿੱਕਰ ਸਿੰਘ ਮੰਘਾਣੀਆ, ਕਮਲ ਸ਼ਰਮਾ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ ਵਿਰਕ, ਸੰਦੀਪ ਸਿੰਘ ਵਾਲੀਆ, ਦਰਸ਼ਨ ਕੁਮਾਰ, ਸੁਖਵਿੰਦਰ ਕੌਰ ਸੁੱਖੀ, ਦਰਸ਼ਨ ਸਿੰਘ ਅਲੀਸ਼ੇਰ, ਓਮ ਪ੍ਰਕਾਸ਼ ਜਿੰਦਲ, ਦਰਸ਼ਨ ਸਿੰਘ ਜੋਗਾ, ਲਛਮਣ ਸਿੰਘ, ਬਿੱਕਰ ਸਿੰਘ ਮਾਖਾ, ਰਾਮ ਸਿੰਘ ਖੋਖਰ, ਪ੍ਰਦੀਪ ਖੋਖਰ ਆਦਿ ਹਾਜ਼ਰ ਸਨ। ਹਾਜ਼ਰ ਸਨ।