10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਫ਼ਾਈ ਸੇਵਕਾਂ ਦਾ ਧਰਨਾ 10ਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 19-07-2026
ਰਾਮਾਂ ਮੰਡੀ, 18 ਜੁਲਾਈ (ਤਰਸੇਮ ਸਿੰਗਲਾ)-ਨਗਰ ਕੌਂਸਲ ਰਾਮਾਂ ਮੰਡੀ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ। ਧਰਨਾ ਅੱਜ 10ਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਧਰਨਾਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਬਕਾਇਆ ਈ ਪੀ ਐਫ ਦੀ ਰਕਮ ਤੁਰੰਤ ਜਮ੍ਹਾਂ ਕਰਵਾਉਣ ਅਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਮੰਗਾਂ ਸਰਕਾਰ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਸੋਮ ਨਾਥ ਨੇ ਕਿਹਾ ਕਿ ਜਦੋਂ ਤੱਕ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕੈਸ਼ੀਅਰ ਵੀਰ ਚੰਦ, ਅਮਿਤ ਕੁਮਾਰ, ਅਕਾਸ਼ ਕੁਮਾਰ, ਸੋਨੂ ਅਤੇ ਸੰਦੀਪ ਕੁਮਾਰ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸਫਾਈ ਸੇਵਕਾਂ ਸਮੇਤ ਊਮੇਦ ਕੁਮਾਰ, ਰੀਮਾ ਦੇਵੀ ਅਤੇ ਜੋਤੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਬਾਗੀ ਅਤੇ ਏਕਮ ਸਿੱਧੂ ਨੂੰ ਚੇਅਰਮੈਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਭਗਤਾ ਭਾਈਕਾ ਵਿਖੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ
Ad Position 24