10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਹਟਾਉਣਾ ਲੋਕਤੰਤਰ ’ਤੇ ਹਮਲਾ : ਜਗਜੀਤ ਸਿੰਘ ਡੱਲੇਵਾਲ

Ad Position 21
No active advertisement
ਅਜੀਤ ਡੈਸਕ 19-07-2026
ਬਠਿੰਡਾ, 18 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਗੈਰ-ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਦਿੱਲੀ ਦੇ ਜੰਤਰ-ਮੰਤਰ ’ਤੇ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿਚ ਸ਼ਾਂਤਮਈ ਗਾਂਧੀਵਾਦੀ ਅੰਦੋਲਨ ਕਰ ਰਹੇ ਸਮਾਜਸੇਵੀ ਸੋਨਮ ਵਾਂਗਚੁਕ ਨੂੰ ਧਰਨਾ ਸਥਾਨ ਤੋਂ ਜ਼ਬਰਦਸਤੀ ਹਟਾਉਣਾ ਲੋਕਤਾਂਤਰਿਕ ਕਦਰਾਂ-ਕੀਮਤਾਂ ਦਾ ਘਾਣ ਹੈ। ਡੱਲੇਵਾਲ ਨੇ ਕਿਹਾ ਕਿ ਵਾਰ-ਵਾਰ ਹੋ ਰਹੇ ਪੇਪਰ ਲੀਕ ਕਾਰਨ ਦੇਸ਼ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਪਰ ਇਸ ਗੰਭੀਰ ਮੁੱਦੇ ਦਾ ਹੱਲ ਲੱਭਣ ਦੀ ਬਜਾਏ ਸਰਕਾਰ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਾਂਗਚੁਕ ਖ਼ਿਲਾਫ਼ ਕਾਰਵਾਈ ਕਰਨਾ ਸਰਕਾਰ ਦੀ ਘਬਰਾਹਟ ਨੂੰ ਦਰਸਾਉਂਦਾ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੰਦਾ ਹੈ ਅਤੇ ਇਸ ਅਧਿਕਾਰ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲਖੀਮਪੁਰ ਖੀਰੀ ਮਾਮਲੇ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਕਿਸਾਨਾਂ ਦੀ ਮੌਤ ਨਾਲ ਜੁੜੇ ਕੇਸ ਵਿਚ ਚਸ਼ਮਦੀਦ ਗਵਾਹਾਂ ਦੀ ਗਵਾਹੀ ਪੂਰੀ ਹੋਣ ਤੋਂ ਪਹਿਲਾਂ ਹੀ ਉਤਰ ਪ੍ਰਦੇਸ਼ ਪੁਲਿਸ ਵਲੋਂ ਅਦਾਲਤ ਵਿਚ ਦਿੱਤਾ ਗਿਆ ਪੱਖ ਲੋਕਤੰਤਰ ਅਤੇ ਨਿਆਂ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਇਹ ਘਟਨਾਵਾਂ ਲੋਕਤੰਤਰਿਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਕਮਜ਼ੋਰ ਕਰਦੀਆਂ ਹਨ। ਡੱਲੇਵਾਲ ਨੇ ਲੋਕਾਂ ਨੂੰ ਸਰਕਾਰੀ ਜਬਰ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦਿਆਂ ਦੀ ਨਿਕਲੀ ਫੂਕ ਅਗਲੀ ਖ਼ਬਰ ਸੱਤਾਧਾਰੀ ਧਿਰ ਦੇ ਵੱਡੇ ਆਗੂਆਂ ਨਾਲ ਸੰਬੰਧਿਤ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੀ ਚੋਣ ਡੇਢ ਮਹੀਨੇ ਤੋਂ ਲਟਕੀ
Ad Position 24