ਮਾਨਸਾ, 19 ਜੁਲਾਈ (ਰਾਵਿੰਦਰ ਸਿੰਘ ਰਵੀ)- ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ (ਐਸ. ਆਈ. ਆਰ) ਤਹਿਤ ਹੁਣ ਤੱਕ ਜ਼ਿਲ੍ਹੇ ’ਚ 93.67 ਪ੍ਰਤੀਸ਼ਤ ਗਣਨਾ ਫਾਰਮ ਡਿਜੀਟਾਈਜ਼ ਹੋ ਚੁੱਕੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਸਾਂਝੀ ਕਰਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦੀ ਪ੍ਰਤੀਸ਼ਤਤਾ ’ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਸਬੰਧਿਤ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ, ਏ.ਈ.ਆਰ.ਓ-1 ਤੇ 2, ਚੋਣ ਤਹਿਸੀਲਦਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਅਧਿਕਾਰੀ ਖ਼ੁਦ ਫ਼ੀਲਡ ’ਚ ਜਾ ਕੇ ਨਿਗਰਾਨੀ ਕਰਦੇ ਰਹੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਰਹਿੰਦੇ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ।
ਮਾਨਸਾ ਜ਼ਿਲ੍ਹੇ ’ਚ 93.67 ਪ੍ਰਤੀਸ਼ਤ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ
ਅਜੀਤ ਡੈਸਕ
20-07-2026