02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਤੇਜ਼ ਰਫ਼ਤਾਰ ਕਾਰ ਨੇ ਛੋਟੇ ਹਾਥੀ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਹੋਣ ਤੋਂ ਬਚਾਅ

Ad Position 21
No active advertisement
ਅਜੀਤ ਡੈਸਕ 20-07-2026

ਸੰਗਤ ਮੰਡੀ, 19 ਜੁਲਾਈ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਦੇ ਨਜ਼ਦੀਕ ਬਣੇ ਫਲਾਈ ਓਵਰ ’ਤੇ ਇਕ ਕਾਰ ਨੇ ਮੱਝਾਂ ਨਾਲ ਭਰੇ ਛੋਟੇ ਹਾਥੀ ਨੂੰ ਪਿਛੇ ਤੋਂ ਟੱਕਰ ਮਾਰ ਦਿੱਤੀ ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮੌਕੇ ’ਤੇ ਪੁੱਜੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਨੇ ਦੱਸਿਆ ਕਿ ਅੱਜ ਸਵੇਰੇ ਭਾਰਤ ਮਾਲਾ ਸੜਕ ’ਤੇ ਪਿੰਡ ਗੁਰਥੜੀ ਦੇ ਨਜ਼ਦੀਕ ਪਸ਼ੂ ਮੰਡੀ ਕਿਲਿਆਂ ਵਾਲੀ ਮੱਝਾਂ ਲਿਜਾ ਰਹੇ ਛੋਟੇ ਹਾਥੀ ਨੂੰ ਪਿਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਹਾਥੀ ਸੜਕ ’ਤੇ ਪਲਟ ਗਿਆ ਤੇ ਉਸ ਵਿਚ ਭਰੀਆਂ ਮੱਝਾਂ ਸਮੇਤ ਪਸ਼ੂ ਪਾਲਕ ਦੇ ਮਾਮੂਲੀ ਚੋਟਾਂ ਲੱਗੀਆਂ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਭਾਰਤ ਮਾਲਾ ਸੜਕ ’ਤੇ ਪਿੰਡ ਗੁਰਥੜੀ ਦੇ ਨਜ਼ਦੀਕ ਇਕ ਚਿੱਟੇ ਰੰਗ ਦੀ ਬਰੀਜਾ ਕਾਰ ਜਿਸ ਵਿਚ ਤਿੰਨ ਲੋਕ ਸਵਾਰ ਸਨ ਅਤੇ ਇਹ ਜੰਮੂ ਦੇ ਕਿਸੇ ਨਿੱਜੀ ਹਸਪਤਾਲ ’ਚੋਂ ਆਪਣੇ ਮਰੀਜ਼ ਨੂੰ ਛੁੱਟੀ ਦਿਵਾਕੇ ਰਾਜਸਥਾਨ ਦੇ ਪਿੰਡ ਤੋਂ ਖਾਖੀਆ ਖੇੜਾ ਜਾ ਰਹੇ ਸਨ ਜਿਨ੍ਹਾਂ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਅੱਗੇ ਡੱਬਵਾਲੀ ਦੀ ਕਿਲਿਆਂਵਾਲੀ ਪਸ਼ੂ ਮੰਡੀ ਨੂੰ ਜਾ ਰਹੇ ਮੱਝਾਂ ਨਾਲ ਭਰੇ ਰਹੇ ਛੋਟੇ ਹਾਥੀ ਨਾਲ ਜਾ ਟਕਰਾਈ ਜਿਸ ਵਿਚ ਚਾਲਕ ਸਮੇਤ ਤਿੰਨ ਲੋਕ ਸਵਾਰ ਸਨ। ਜਿਨ੍ਹਾਂ ਵਿਚੋਂ ਛੋਟੇ ਹਾਥੀ ’ਚ ਸਵਾਰ ਪਸ਼ੂ ਪਾਲਕ ਦੇ ਚੋਟਾਂ ਲੱਗੀਆਂ ਜਿਨ੍ਹਾਂ ਨੂੰ ਸਹਾਰਾ ਵਰਕਰ ਵਲੋਂ ਇਲਾਜ਼ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ ਦਾ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕਾਰ ਦਾ ਅਗਲਾ ਹਿੱਸਾ ਕਾਫੀ ਨੁਕਸਾਨਿਆ ਗਿਆ। ਉਨ੍ਹਾਂ ਵਲੋਂ ਹਾਦਸਾ ਗ੍ਰਸਤ ਗੱਡੀਆਂ ਨੂੰ ਸੜਕ ਤੋਂ ਪਾਸੇ ਕਰਕੇ ਆਵਾਜਾਈ ਬਹਾਲ ਕਰਵਾ ਦਿੱਤੀ ਅਤੇ ਇਸ ਘਟਨਾ ਦੀ ਜਾਣਕਾਰੀ ਥਾਣਾ ਸੰਗਤ ਦੀ ਪੁਲਿਸ ਨੂੰ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਚੰਦਭਾਨ ਡਰੇਨ ਦੀ ਸਫ਼ਾਈ ਨੂੰ ਲੈ ਕੇ 5 ਪਿੰਡਾਂ ਦੇ ਕਿਸਾਨਾਂ ਦੀ ਮੁੱਖ ਮੰਤਰੀ ਨੂੰ ਗੁਹਾਰ ਅਗਲੀ ਖ਼ਬਰ -ਮਾਮਲਾ ਸੋਲਰ ਮੋਟਰਾਂ ਦੀਆਂ ਤਾਰਾਂ ਅਤੇ ਸਟਾਰਟਰ ਚੋਰੀ ਦਾ- ਪਿੰਡ ਫੱਲ੍ਹੜ ਦੇ ਇਕ ਵਿਅਕਤੀ ਸਮੇਤ ਕੁਝ ਅਣਪਛਾਤਿਆਂ ਖ਼ਿਲਾ...
Ad Position 24
No active advertisement