02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਖ਼ਬਰਾਂ ਅਤੇ ਆਰ.ਟੀ.ਆਈ. ਤੋਂ ਬਾਅਦ ਹਰਕਤ ’ਚ ਆਇਆ ਪ੍ਰਸ਼ਾਸਨ

Ad Position 21
No active advertisement
ਅਜੀਤ ਡੈਸਕ 20-07-2026

ਬਠਿੰਡਾ, 19 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)– ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲੱਗੇ ਫਾਇਰ ਸੇਫਟੀ ਸਿਲੰਡਰਾਂ (ਅੱਗ ਬੁਝਾਊ ਯੰਤਰਾਂ) ਦੀ ਸਮੇਂ ਸਿਰ ਰੀਫਿਲਿੰਗ ਅਤੇ ਟੈਸਟਿੰਗ ਨਾ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਖ਼ਰਕਾਰ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਿਛਲੇ ਦਿਨਾਂ ਤੋਂ ਕੰਪਲੈਕਸ ਵਿਚ ਲੱਗੇ ਜ਼ਿਆਦਾਤਰ ਫਾਇਰ ਸੇਫਟੀ ਸਿਲੰਡਰਾਂ ਦੀ ਰੀਫਿਲਿੰਗ ਅਤੇ ਟੈਸਟਿੰਗ ਦਾ ਕੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵਿਚਕਾਰ ਪੈਂਦਾ ਏਰੀਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮੈਜਿਸਟ੍ਰੇਟ, ਉਪ ਮੰਡਲ ਮੈਜਿਸਟ੍ਰੇਟ, ਡੀ.ਆਈ.ਜੀ., ਐਸ.ਐਸ.ਪੀ., ਏ.ਡੀ.ਸੀ., ਤਹਿਸੀਲਦਾਰ ਸਮੇਤ ਕਈ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਦਫ਼ਤਰ ਸਥਿਤ ਹਨ। ਇਸ ਤੋਂ ਇਲਾਵਾ ਹਰ ਰੋਜ਼ ਹਜ਼ਾਰਾਂ ਲੋਕ ਆਪਣੇ ਸਰਕਾਰੀ ਕੰਮਾਂ ਲਈ ਇਸ ਕੰਪਲੈਕਸ ਵਿਚ ਆਉਂਦੇ ਹਨ। ਅਜਿਹੀ ਸਥਿਤੀ ਵਿਚ ਅੱਗ ਤੋਂ ਬਚਾਅ ਲਈ ਲੱਗੇ ਫਾਇਰ ਸੇਫਟੀ ਯੰਤਰਾਂ ਦਾ ਹਰ ਵੇਲੇ ਕਾਰਗਰ ਹੋਣਾ ਬਹੁਤ ਜ਼ਰੂਰੀ ਹੈ। ਸਮਾਜ ਸੇਵੀ ਸੰਜੀਵ ਗੋਇਲ ਨੇ ਕਿਹਾ ਕਿ ਕੰਪਲੈਕਸ ਵਿਚ ਲੱਗੇ ਲਗਭਗ ਸਾਰੇ ਫਾਇਰ ਸੇਫਟੀ ਸਿਲੰਡਰ 28 ਅਪ੍ਰੈਲ 2026 ਨੂੰ ਹੀ ਮਿਆਦ ਪੁੱਗ ਚੁੱਕੇ ਸਨ, ਪਰ ਉਨ੍ਹਾਂ ਦੀ ਸਮੇਂ ਸਿਰ ਰੀਫਿਲਿੰਗ ਅਤੇ ਟੈਸਟਿੰਗ ਨਹੀਂ ਕਰਵਾਈ ਗਈ। ਇਸ ਸਬੰਧੀ ਮਈ 2026 ਦੌਰਾਨ ਅਖ਼ਬਾਰਾਂ ਵਿਚ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ ਸਨ। ਇਸ ਤੋਂ ਇਲਾਵਾ 20 ਮਈ 2026 ਨੂੰ ਡਿਪਟੀ ਕਮਿਸ਼ਨਰ, ਬਠਿੰਡਾ ਦੇ ਦਫ਼ਤਰ ਵਿਚ ਸੂਚਨਾ ਦੇ ਅਧਿਕਾਰ ਕਾਨੂੰਨ (ਆਰ.ਟੀ.ਆਈ.) ਤਹਿਤ ਅਰਜ਼ੀ ਦੇ ਕੇ ਫਾਇਰ ਸੇਫਟੀ ਯੰਤਰਾਂ ਨਾਲ ਸਬੰਧਿਤ ਜਾਣਕਾਰੀ ਮੰਗੀ ਗਈ ਸੀ। ਗੋਇਲ ਨੇ ਕਿਹਾ ਕਿ ਪਰ ਉਸ ਨੂੰ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਪਰ ਖ਼ਬਰਾਂ ਦੇ ਪ੍ਰਕਾਸ਼ਿਤ ਹੋਣ ਅਤੇ ਆਰ.ਟੀ.ਆਈ. ਦਾਇਰ ਹੋਣ ਤੋਂ ਬਾਅਦ ਹੁਣ ਜੁਲਾਈ 2026 ਦੇ ਮੱਧ ਵਿਚ ਪ੍ਰਸ਼ਾਸਨ ਵਲੋਂ ਫਾਇਰ ਸੇਫਟੀ ਸਿਲੰਡਰਾਂ ਦੀ ਰੀਫਿਲਿੰਗ ਅਤੇ ਟੈਸਟਿੰਗ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਗੋਇਲ ਨੇ ਕਿਹਾ ਕਿ ਕਰੀਬ ਤਿੰਨ ਮਹੀਨਿਆਂ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਿਆਦ ਪੁੱਗੇ ਹੋਏ ਫਾਇਰ ਸੇਫਟੀ ਸਿਲੰਡਰ ਹੀ ਲੱਗੇ ਰਹੇ ਜਿਸ ਕਾਰਨ ਕਿਸੇ ਸਮੇਂ ਵੱਡੀ ਦੁਰਘਟਨਾ ਵਾਪਰ ਸਕਦੀ ਸੀ। ਉਨ੍ਹਾਂ ਕਿਹਾ ਕਿ ਕੰਪਲੈਕਸ ’ਚ ਸਰਕਾਰੀ ਵਿਭਾਗਾਂ ਦਾ ਅਹਿਮ ਰਿਕਾਰਡ ਮੌਜੂਦ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕਾਂ ਅਤੇ ਕਰਮਚਾਰੀਆਂ ਦੀ ਆਵਾਜਾਈ ਰਹਿੰਦੀ ਹੈ। ਅਜਿਹੇ ਵਿਚ ਅੱਗ ਸੁਰੱਖਿਆ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਗੰਭੀਰ ਨਤੀਜੇ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਧੋਬੀ ਸਮਾਜ ਰਾਮਪੁਰਾ ਫੂਲ ਵਲੋਂ ‘ਕਨੌਜੀਆ ਭਲਾਈ ਬੋਰਡ’ ਦਾ ਸਖ਼ਤ ਵਿਰੋਧ ਅਗਲੀ ਖ਼ਬਰ ਬਠਿੰਡਾ ਦੇ ਵਕੀਲਾਂ ਵਲੋਂ ਭੁੱਖ ਹੜਤਾਲ ਅੱਜ ਤੋਂ, ਪ੍ਰਧਾਨ ਸਮੇਤ ਪੰਜ ਜਣੇ ਬੈਠਣਗੇ ਹੜਤਾਲ ’ਤੇ
Ad Position 24
No active advertisement