06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਨਰੇਗਾ ਕਰਮਚਾਰੀ ਯੂਨੀਅਨ ਦੇ ਸਾਥੀਆਂ ਨੂੰ ਗਿ੍ਫਤਾਰ ਕਰਨ ਦਾ ਕਿਸਾਨਾਂ ਵਲੋਂ ਵਿਰੋਧ

Ad Position 21
No active advertisement
ਅਜੀਤ ਡੈਸਕ 21-07-2026

ਸੰਗਤ ਮੰਡੀ, 20 ਜੁਲਾਈ (ਸੁਖਤੇਜ ਧਾਲੀਵਾਲ)- ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਖੰਨੇ ਵਿਖੇ ਅੱਜ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਨੂੰ ਤਾਰਪੀਡੋ ਕਰਨ ਲਈ ਪੰਜਾਬ ਪੁਲਿਸ ਵਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੇ ਸਾਥੀਆਂ ਨੂੰ ਸਰਕਾਰ ਦੇ ਇਸ਼ਾਰੇ ਤੇ ਡਟੇਨ ਕਰ ਲਿਆ। ਜਿਸ ਦਾ ਬੀਕੇਯੂ ਉਗਰਾਹਾਂ ਵਲੋਂ ਸਖ਼ਤ ਵਿਰੋਧੀ ਕੀਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੰਗਤ ਬਲਾਕ ਦੇ ਆਗੂ ਰਾਮ ਸਿੰਘ ਕੋਟਗੁਰੂ ਤੇ ਜਸਕਰਨ ਕੋਟਗੁਰੂ ਕਿਹਾ ਕਿ ਪਿੰਡ ਘੁੱਦਾ ਦੇ ਮਨਰੇਗਾ ਕਰਮਚਾਰੀ ਗੁਰਵਿੰਦਰ ਸਿੰਘ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਐਤਵਾਰ ਸਵੇਰੇ ਉਸ ਦੇ ਘਰੋਂ ਉਸ ਸਮੇਂ ਚੁੱਕ ਲਿਆ, ਜਦੋਂ ਉਹ ਆਪਣੇ ਘਰ ਚ ਸੁੱਤਾ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਸਿੰਘ 20 ਜੁਲਾਈ ਨੂੰ ਖੰਨਾ ਵਿਖੇ ਹੋਣ ਵਾਲੇ ਮਨਰੇਗਾ ਕਰਮਚਾਰੀਆਂ ਦੇ ਸੂਬਾ ਪੱਧਰੀ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਜਾ ਰਿਹਾ ਸੀ ਅਤੇ ਉਸ ਨੂੰ ਉੱਥੇ ਜਾਣ ਤੋਂ ਰੋਕਣ ਲਈ ਇਹ ਕਰਵਾਈ ਕੀਤੀ ਗਈ । ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵਲੋਂ ਪਹਿਲਾਂ ਖੰਨਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਸ਼ਾਂਤਮਈ ਰੋਸ਼ ਪ੍ਰਦਰਸ਼ਨ ਤੇ ਪੁਲਿਸ ਵਲੋਂ ਕੀਤੇ ਜ਼ਬਰਦਸਤ ਲਾਠੀ ਚਾਰਜ ਅਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ। ਬਾਅਦ ਵਿਚ ਪੰਚਾਇਤ ਮੰਤਰੀ ਵਲੋਂ ਮਗਰਮੱਛ ਹੰਝੂ ਵਹਾਏ ਗਏ ਜਦੋਂਕਿ ਉਨ੍ਹਾਂ ਨੂੰ 8 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ, ਉਲਟਾ ਉਸ ਦਿਨ ਮਨਰੇਗਾ ਕਰਮਚਾਰੀਆਂ ਤੇ ਵਰਕਰਾਂ ਨੂੰ ਪੁਲਿਸ ਵਲੋਂ ਛੱਲੀਆਂ ਵਾਂਗ ਕੁੱਟਿਆ ਗਿਆ। ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਰੋਸ਼ ਪ੍ਰਗਟ ਕਰਨ ਦੇ ਬੁਨਿਆਦੀ ਹੱਕ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਅਮਨ-ਸ਼ਾਂਤੀ ਨਾਲ ਇਕੱਠੇ ਹੋਣ, ਆਪਣੀ ਗੱਲ ਕਹਿਣ ਅਤੇ ਰੋਸ਼ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ। ਪਰ ਪੰਜਾਬ ਅੰਦਰ ਇਨ੍ਹਾਂ ਹੱਕਾਂ ’ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਨੂੰ ਗਿ੍ਰਫਤਾਰ ਜਾਂ ਡਿਟੇਨ ਕਰਨ ਦੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ, ਡਿਟੇਨ ਕੀਤੇ ਗਏ ਕਰਮਚਾਰੀਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਨੰਦਗੜ੍ਹ ਥਾਣੇ ਅੱਗੇ ਕਿਸਾਨਾਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਤੋਂ ਗੁਰਦਾਤ ਸਿੰਘ ਤੇ ਨੌਜਵਾਨ ਭਾਰਤ ਸਭਾ ਦੇ ਸੰਦੀਪ ਸਿੰਘ ਆਦਿ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਦਮਦਮੀ ਟਕਸਾਲ ਸੇਵਕ ਜਥੇ ਦੇ ਨਵ-ਨਿਯੁਕਤ ਅਹੁਦੇਦਾਰ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਲੈਕਚਰਾਰਾਂ ਦੀ ਭਰਤੀ ’ਚ ਐੱਸ.ਸੀ. ਅਤੇ ਬੀ.ਸੀ. ਵਰਗ ਨੂੰ ਬਣਦੀ ਨੁਮਾਇੰਦਗੀ ਦੇਣ ਦੀ ਮੰਗ
Ad Position 24
No active advertisement