05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

Ad Position 21
No active advertisement
ਅਜੀਤ ਡੈਸਕ 22-07-2026

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਦਿੱਲੀ ’ਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਤਸ਼ੱਦਦ ਢਾਉਣ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਤਲਵੰਡੀ ਸਾਬੋ ਵਿਖੇ ਯੂਨੀਅਨ ਵਲੋਂ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਬਲਾਕ ਜਨਰਲ ਸਕੱਤਰ ਕਾਲਾ ਚੱਠੇਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜਾਂ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਲੋਕਾਂ ’ਤੇ ਜਬਰ ਢਾਹ ਕੇ ਉਹਨਾਂ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੀਤੀ ਕੋਸ਼ਿਸ਼ ਕਰਕੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ’ਚ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਪ੍ਰਗਟ ਹੋਇਆ ਜ਼ੋਰਦਾਰ ਰੋਹ ਨੌਜਵਾਨਾਂ ਅੰਦਰ ਜਮ੍ਹਾਂ ਹੋ ਚੁੱਕੇ ਰੋਸ ’ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਉਹਨਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜਬਰ ਨਾਲ ਕੁਚਲਣ ਦਾ ਭਰਮ ਪਾਲ਼ ਰਹੀ ਹੈ ਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਤੇ ਆਲੇ ਦੁਆਲੇ ਦੇ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਨੌਜਵਾਨਾਂ ਨੂੰ ਮੋਦੀ ਸਰਕਾਰ ਵਲੋਂ ਬੁਰੀ ਤਰ੍ਹਾਂ ਕੁੱਟਿਆ- ਮਾਰਿਆ ਤੇ ਘੜੀਸਿਆ ਗਿਆ। ਜਿਸ ਨੂੰ ਕਿ ਬਰਦਾਸ਼ਿਤ ਨਹੀਂ ਕੀਤਾ ਜਾ ਸਕਦਾ। ਅੱਜ ਦੇ ਇਕੱਠ ਵਿਚ ਬੁਲਾਰਿਆਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ’ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਅਖੀਰ ਉਨ੍ਹਾਂ ਲੋਕਾਂ ਨੂੰ ਐਸ.ਕੇ.ਐਮ.ਦੇ ਸੱਦੇ ਤਹਿਤ 22 ਜੁਲਾਈ ਨੂੰ ਕੀਤੇ ਜਾ ਰਹੇ ਟੋਲ ਪਲਾਜ਼ਿਆਂ ਦੇ ਇਕੱਠਾਂ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਦੋ ਦਿਨਾਂ ਸਮੂਹਿਕ ਛੁੱਟੀ ’ਤੇ ਗਏ ਬਿਜਲੀ ਮੁਲਾਜ਼ਮਾਂ ਨੇ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼... ਅਗਲੀ ਖ਼ਬਰ ਦਿੱਲੀ ’ਚ ਵਿਦਿਆਰਥੀਆਂ ’ਤੇ ਜਬਰ ਢਾਹੁਣ ਦੀ ਜ਼ੋਰਦਾਰ ਨਿੰਦਾ, ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ
Ad Position 24
No active advertisement