ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੂੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 9.50 ਗ੍ਰਾਮ ਹੈਰੋਇਨ ਅਤੇ 150 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਜਸਕਰਨ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਭਾਗੂ ਰੋਡ, ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6.50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਮਨਦੀਪ ਸਿੰਘ ਵਾਸੀ ਸਿਵੀਆਂ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਬੇਅੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਦਾਣਾ ਮੰਡੀ ਬਠਿੰਡਾ ਪਾਸੋਂ ਗੁਰਮੀਤ ਸਿੰਘ ਵਾਸੀ ਭੋਖੜਾ, ਅਕਾਸ਼ ਵਾਸੀ ਸਿਕੰਦਰਪੁਰਾ ਨੂੰ 03 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਤੀਜੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਭੁਪਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਬੱਸ ਸਟੈਂਡ ਬਠਿੰਡਾ ਪਾਸੋਂ ਵਰਿੰਦਰ ਸਿੰਘ ਵਾਸੀ ਦਸਮੇਸ਼ ਨਗਰ, ਨਰੂਆਣਾ ਰੋਡ ਨੂੰ 150 ਨਸ਼ੀਲੇ ਕੈਪਸੂਲਾਂ (ਪ੍ਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਵੱਖ-ਵੱਖ ਥਾਵਾਂ ਤੋਂ 4 ਵਿਅਕਤੀ ਗ੍ਰਿਫ਼ਤਾਰ
ਅਜੀਤ ਡੈਸਕ
22-07-2026