05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੋਟਰਸਾਈਕਲ ਸਵਾਰ ਤਿੰਨ ਜਣੇ ਇੱਕ ਕਿੱਲੋ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 23-07-2026
ਬਠਿੰਡਾ/ਰਾਮਪੁਰਾ, 22 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ/ਹੇਮੰਤ ਕੁਮਾਰ ਸ਼ਰਮਾ): ਬਠਿੰਡਾ ਪੁਲਿਸ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਮਪੁਰਾ ਮੰਡੀ ਤੋਂ ਇਕ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੂੰ ਇਕ ਕਿੱਲੋਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਥਾਣਾ ਰਾਮਪੁਰਾ ਸਿਟੀ ਵਿਚ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਐਸ.ਪੀ (ਇਨਵੈਸਟੀਗੇਸ਼ਨ) ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ ਡੀਐਸਪੀ ਫੂਲ ਮਨੋਜ ਕੁਮਾਰ ਦੀ ਅਗਵਾਈ ਵਿਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਵਲੋਂ ਰਾਮਪੁਰਾ ਮੰਡੀ ਵਿਖੇ ਸੂਏ ਦੀ ਪਟੜੀ ਨਾਲ ਜਾਂਦੀ ਲਿੰਕ ਸੜਕ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-03-ਬੀਪੀ-4177 ’ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ਨੂੰ ਰੋਕ ਕੇ ਸ਼ੱਕ ਦੇ ਅਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ ਇਕ ਕਿੱਲੋ ਪਾਇਆ ਗਿਆ। ਜਿਸ ਤੋਂ ਮਗਰੋਂ ਤਿੰਨਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੋਟਰਸਾਈਕਲ ਸਵਾਰਾਂ ਨੇ ਆਪਣੀ ਪਹਿਚਾਣ ਪਰਵਿੰਦਰ ਕੁਮਾਰ ਸਿੰਘਾ ਵਾਸੀ ਕਲਗੀਧਰ ਕਾਲੋਨੀ ਰਾਮਪੁਰਾ ਮੰਡੀ, ਮਨਪ੍ਰੀਤ ਸਿੰਘ ਤੇ ਸਰਬਜੀਤ ਸਿੰਘ ਵਾਸੀ ਲਹਿਰਾ ਮੁਹੱਬਤ ਵਜੋਂ ਦੱਸੀ। ਐਸ.ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਰਵਿੰਦਰ ਕੁਮਾਰ ਕਟਿੰਗ ਦਾ ਕੰਮ ਕਰਦਾ ਹੈ, ਮਨਪ੍ਰੀਤ ਸਿੰਘ ਡੀ.ਜੇ ਸਾਊਂਡ ਦਾ ਕੰਮ ਕਰਦਾ ਹੈ, ਜਦਕਿ ਸਰਬਜੀਤ ਸਿੰਘ ਦਿਹਾੜੀਦਾਰ ਮਜ਼ਦੂਰ ਹੈ। ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇਕ ਕੇਸ ਦਰਜ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ’ਚ ਟੋਲ ਪਲਾਜ਼ਾ ਕੀਤਾ ਫ੍ਰੀ ਅਗਲੀ ਖ਼ਬਰ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵਰ੍ਹੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ
Ad Position 24
No active advertisement