05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵੱਖ-ਵੱਖ ਮਾਰਕੇ ਦੀਆਂ 72 ਬੋਤਲਾਂ ਸ਼ਰਾਬ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-07-2026
ਬਠਿੰਡਾ, 22 ਜੁਲਾਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ 2 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 72 ਬੋਤਲਾਂ ਵੱਖ ਵੱਖ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਤਫਤੀਸ਼ੀ ਅਧਿਕਾਰੀ ਜਸਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਬੱਸ ਸਟੈਂਡ ਦੇ ਪਿਛਲੇ ਪਾਸਿਓਂ 2 ਸਵਿਫਟ ਕਾਰ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਗ੍ਰਿਫਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 12 ਬੋਤਲਾਂ ਰੋਇਲ ਸਵੈਗ, 12 ਬੋਤਲਾਂ ਰੋਇਲ ਚਲੱਚਰ, 12 ਬੋਤਲਾਂ ਖਾਸਾ, 36 ਬੋਤਲਾਂ ਸੌਫੀ ਅਤੇ ਸਵਿਫ਼ਟ ਕਾਰ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫਤਾਰ ਹਰਭਗਵਾਨ ਸਿੰਘ ਵਾਸੀ ਘੁੱਦਾ ਅਤੇ ਗੁਰਵਿੰਦਰ ਸਿੰਘ ਵਾਸੀ ਜੋਧਪੁਰ ਰੋਮਾਣਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਕੋਤਵਾਲੀ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੈਕ ਡੋਨਲਡਜ਼ ਨੂੰ ਖ਼ਪਤਕਾਰ ਅਦਾਲਤ ਦੇ ਜੁਰਮਾਨੇ ਦੀ ਰਕਮ ਤੋਂ ਦਸ ਹਜ਼ਾਰ ਗੁਣਾ ਜੁਰਮਾਨਾ ਲਗਾਇਆ ਅਗਲੀ ਖ਼ਬਰ ਰਾਮਪੁਰਾ ਫੂਲ ’ਚ ਚਾਂਦੀ ਦੀ ਜੁੱਤੀ’ ਦਾ ਕਮਾਲ, ਬਿਨਾਂ ਮਨਜ਼ੂਰੀ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ
Ad Position 24
No active advertisement