05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

42 ਸਾਲਾ ਸਤਿੰਦਰਪਾਲ ਸਿੰਘ ਮਮਨਾ ਦੇ ਦਿਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ

Ad Position 21
No active advertisement
ਅਜੀਤ ਡੈਸਕ 23-07-2026
ਮਹਿਰਾਜ, 22 ਜੁਲਾਈ (ਸੁਖਪਾਲ ਮਹਿਰਾਜ)–ਪਿੰਡ ਮਹਿਰਾਜ ਦੀ ਪੱਤੀ ਸੰਦਲੀ ਦੇ ਵਾਸੀ ਸਤਿੰਦਰਪਾਲ ਸਿੰਘ ਮਮਨਾ (ਕਰੀਬ 42 ਸਾਲ) ਦਾ ਦਿਲ ਫੇਲ੍ਹ ਹੋਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਚਨਚੇਤ ਵਿਛੋੜੇ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਸਤਿੰਦਰਪਾਲ ਸਿੰਘ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਸੀ। ਉਹ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ, ਇਕ ਪੁੱਤਰ, ਇਕ ਧੀ ਅਤੇ ਇਕ ਵਿਆਹੀ ਹੋਈ ਭੈਣ ਨੂੰ ਛੱਡ ਗਏ ਹਨ। ਉਹ ਆਪਣੀ ਭੈਣ ਦੇ ਇਕਲੌਤੇ ਭਰਾ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਸਾਕ-ਸੰਬੰਧੀ, ਮਿੱਤਰ ਅਤੇ ਇਲਾਕਾ ਨਿਵਾਸੀ ਸ਼ਾਮਲ ਹੋਏ। ਗਮਗੀਨ ਮਾਹੌਲ ਵਿਚ ਹਰ ਇਕ ਦੀ ਅੱਖ ਨਮ ਸੀ ਅਤੇ ਸਭ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਾਂ ’ਤੇ ਮੁਹੱਈਆ ਕਰਵਾਈ ਜਾਵੇਗੀ ਸਬਸਿਡੀ ਅਗਲੀ ਖ਼ਬਰ ਕੇਂਦਰ ਸਰਕਾਰ ਲਾਠੀ ਨਾਲ ਲੋਕਾਂ ਦੀ ਆਵਾਜ਼ ਨਹੀਂ ਦਬਾ ਸਕਦੀ- ਸੁਖਦੀਪ ਸਿੰਘ ਰਾਮਨਗਰ
Ad Position 24
No active advertisement